ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ‘ਚ ਅਨੁਸੂਚਿਤ ਜਾਤੀਆਂ ਦੇ ਦੋ ਲੱਖ ਵਿਦਿਆਰਥੀਆਂ ਦੇ ਵਜੀਫੇ ਦੀ ਰਕਮ ਹੜੱਪਣ ਦੇ ਦੋਸ਼ ਤਹਿਤ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜਿਕ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਮਿਸ਼ਨ ਦੇ ਸਾਹਮਣੇ ਤਲਬ ਕੀਤਾ ਜਾਵੇ ਅਤੇ ਬਣਦੀ ਕਾਰਵਾਈ ਕੀਤੀ ਜਾਵੇ। ਚੀਮਾ ਨੇ ਕਿਹਾ ਕਿ ਅਜਿਹਾ ਕੀਤਾ ਜਾਣਾ ਅਤਿ ਜ਼ਰੂਰੀ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਦਲਿਤ ਬੱਚਿਆਂ ਦੇ ਭਵਿੱਖ ਨਾਲ ਇਸ ਪ੍ਰਕਾਰ ਖਿਲਵਾੜ ਕਰਨ ਦੀ ਜੁਅਰਤ ਨਾ ਕਰ ਸਕੇ।
ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੂੰ ਲਿਖੇ ਪੱਤਰ ‘ਚ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਨੇ ਐਸ.ਸੀ ਵਰਗ ਦੇ ਵਿਦਿਆਰਥੀਆਂ ਦੇ ਵਜੀਫੇ ਦੀ ਰਕਮ ਵਿੱਚ ਵੱਡਾ ਘੁਟਾਲਾ ਕੀਤਾ ਹੈ। ਜਿਸ ਕਾਰਨ ਅੱਜ ਪੰਜਾਬ ‘ਦੇ ਐਸ.ਸੀ ਵਿਦਿਆਰਥੀਆਂ ਦਾ ਜੀਵਨ ਬਰਬਾਦ ਹੋ ਰਿਹਾ ਹੈ ।
- Advertisement -
ਹਰਪਾਲ ਸਿੰਘ ਚੀਮਾ ਨੇ ਕਮਿਸ਼ਨ ਨੂੰ ਲਿਖੇ ਪੱਤਰ ਰਾਹੀਂ ਪੰਜਾਬ ਦੇ ਵਿੱਤ ਅਤੇ ਯੋਜਨਾਵਾਂ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜਿਕ ਨਿਆਂ ਤੇ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖਲਿਾਫ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿਚ ਘੁਟਾਲਾ ਕਰਕੇ ਵਜੀਫੇ ਦੇ ਪੈਸਿਆਂ ਦੀ ਦੁਰਵਰਤੋਂ ਕੀਤੀ ਗਈ ਹੈ।ਜਿਸ ਕਾਰਨ ਪੰਜਾਬ ਦੇ ਪ੍ਰਾਈਵੇਟ ਕਾਲਜਾਂ ਵੱਲੋਂ ਲਗਭਗ ਦੋ ਲੱਖ ਤੋਂ ਵੱਧ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ ਰੋਕ ਲਏ ਗਏ ਹਨ। ਚੀਮਾ ਨੇ ਕਿਹਾ ਵਜੀਫਾ ਰਕਮ ਨਾ ਮਿਲਣ ਕਾਰਨ ਇਨ੍ਹਾਂ ਵਿਦਿਆਰਥੀਆਂ ਦੇ ਭਵਿੱਖ ਉੱਤੇ ਸਵਾਲੀਆ ਨਿਸ਼ਾਨ ਲੱਗ ਚੁੱਕਾ ਹੈ। ਇਹ ਵਿਦਿਆਰਥੀ ਆਪਣੀ ਡਿਗਰੀ ਪ੍ਰਾਪਤ ਕਰਨ ਤੋਂ ਇਸੇ ਲਈ ਵਾਂਝੇ ਰਹਿ ਗਏ ਕਿ ਉਹ ਦਲਿਤ ਵਰਗ ਨਾਲ ਸੰਬੰਧ ਰੱਖਦੇ ਹਨ। ਉਨ੍ਹਾਂ ਕਿਹਾ ਕਿ ਐਸ.ਸੀ ਵਰਗ ਦੇ ਵਿਦਿਆਰਥੀਆਂ ਤੋਂ ਸਿੱਖਿਆ ਪ੍ਰਾਪਤੀ ਦਾ ਹੱਕ ਖੋਹਣ ਵਾਲੇ ਅਤੇ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਤੋਂ ਭੱਜਣ ਵਾਲੇ ਮੰਤਰੀਆਂ ਖਲਿਾਫ ਸਖਤ ਕਾਰਵਾਈ ਕੀਤੀ ਜਾਣੀ ਅਤਿ ਜ਼ਰੂਰੀ ਹੈ।
ਦਲਿਤ ਬੱਚੇ ਪਹਿਲਾਂ ਹੀ ਅਨੇਕਾਂ ਮੁਸੀਬਤਾਂ ਸਹਿ ਕੇ ਉਚੇਰੀ ਸਿੱਖਿਆ ਤਕ ਪਹੁੰਚਦੇ ਹਨ, ਪ੍ਰੰਤੂ ਅਜਿਹੇ ਹਾਲਾਤਾਂ ਵਿੱਚ ਮੰਤਰੀਆਂ ਦੇ ਘੁਟਾਲਿਆਂ ਕਾਰਨ ਉਨ੍ਹਾਂ ਦਾ ਭਵਿੱਖ ਧੁੰਦਲਾ ਹੋ ਜਾਣਾ ਅਤਿ ਚਿੰਤਾਜਨਕ ਅਤੇ ਨਿੰਦਣਯੋਗ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੰਬੇ ਸਮੇਂ ਤੋਂ ਇਸ ਮੁੱਦੇ ਸਬੰਧੀ ਵਾਰ ਵਾਰ ਆਵਾਜ਼ ਚੁੱਕੀ ਗਈ ਹੈ, ਪ੍ਰੰਤੂ ਦਲਿਤ ਵਿਦਿਆਰਥੀਆਂ ਨੂੰ ਲੁੱਟਣ ਵਾਲੇ ਮੰਤਰੀਆਂ ਖਲਿਾਫ ਅਜੇ ਤਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਦੋਸ਼ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਕਾਰਜਾਂ ਵਿੱਚ ਕੋਈ ਦਿਲਚਸਪੀ ਨਹੀਂ ਲੈ ਰਹੇ ਅਤੇ ਓੁਹਨਾਂ ਨੂੰ ਦਲਿਤ ਵਿਦਿਆਰਥੀਆਂ ਦੀ ਕੋਈ ਪ੍ਰਵਾਹ ਨਹੀਂ ਹੈ।