ਯੂਨੀਵਰਸਿਟੀਆਂ ਬੰਦ ਹੋਣ ਕਾਰਨ ਮੁਸ਼ਕਲਾਂ ‘ਚ ਭਾਰਤੀ ਵਿਦਿਆਰਥੀ, ਭਾਰਤ ਨੇ ਅਮਰੀਕਾ ਤੋਂ ਮੰਗੀ ਸਹਾਇਤਾ

TeamGlobalPunjab
2 Min Read

ਵਾਸ਼ਿੰਗਟਨ:  ਕੋਰੋਨਾ ਵਾਇਰਸ ਕਾਰਨ ਬੰਦ ਹੋਈ ਯੂਨੀਵਰਸਿਟੀਆਂ ਅਤੇ ਸਿੱਖਿਅਕ ਅਦਾਰਿਆਂ ਤੋਂ ਬਾਅਦ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਦੀ ਪਰੇਸ਼ਾਨੀ ਨੂੰ ਦੂਰ ਕਰਨ ਲਈ ਭਾਰਤੀ ਦੂਤਾਵਾਸ ਨੇ ਅਮਰੀਕੀ ਸਰਕਾਰ ਤੋਂ ਮਦਦ ਮੰਗੀ ਹੈ। ਅਮਰੀਕਾ ਵਿੱਚ 2 ਲੱਖ ਤੋਂ ਜ਼ਿਆਦਾ ਭਾਰਤੀ ਵਿਦਿਆਰਥੀ ਖਾਸਤੌਰ ਤੇ ਸਾਇੰਸ, ਮੈਡੀਕਲ ਅਤੇ ਟੈਕਨੀਕਲ ਖੇਤਰਾਂ ਵਿੱਚ ਪੜਾਈ ਕਰ ਰਹੇ ਹਨ।

ਭਾਰਤੀ ਦੂਤਾਵਾਸ ਨੇ ਅਮਰੀਕੀ ਵਿਦੇਸ਼ ਵਿਭਾਗ ਨਾਲ ਕੀਤਾ ਸੰਪਰਕ

ਹਿਊਸਟਨ, ਅਟਲਾਂਟਾ, ਸ਼ਿਕਾਗੋ, ਨਿਊਯਾਰਕ ਅਤੇ ਸੈਨ ਫ਼ਰਾਂਸਿਸਕੋ ਵਿੱਚ ਪਿਛਲੇ ਕਈ ਦਿਨਾਂ ਤੋਂ 24 ਘੰਟੇ ਹੈਲਪਲਾਇਨ ਚਲਾ ਰਹੇ ਭਾਰਤੀ ਦੂਤਾਵਾਸ ਹੁਣ ਅਮਰੀਕੀ ਵਿਦੇਸ਼ ਵਿਭਾਗ ਅਤੇ ਨਾਗਰਿਕਤਾ ਆਵਰਜਨ ਸੇਵਾਵਾਂ ਨਾਲ ਸੰਪਰਕ ਕੀਤਾ ਹੈ। ਤਾਂਕਿ ਵਿਦਿਆਰਥੀਆਂ ਨੂੰ ਵੀਜ਼ਾ ਅਤੇ ਦੇਸ਼ ਵਿੱਚ ਰਹਿਣ ਦੀ ਵੈਧਤਾ ਨੂੰ ਲੈ ਕੇ ਸਖਤਾਈ ਦਾ ਸਾਹਮਣਾ ਨਾ ਕਰਨਾ ਪਏ। ਅਮਰੀਕੀ ਸਰਕਾਰ ਨੇ ਸੰਕੇਤ ਦਿੱਤਾ ਹੈ ਕਿ ਉਹ ਇਸ ‘ਤੇ ਨਿਗਰਾਨੀ ਰੱਖ ਰਹੀ ਹੈ। ਵਾਸ਼ਿੰਗਟਨ ਵਿੱਚ ਭਾਰਤੀ ਦੂਤਾਵਾਸ ਨੇ ਇੱਥੇ ਭਾਰਤੀ ਵਿਦਿਆਰਥੀਆਂ ਲਈ ਜਾਰੀ ਇੱਕ ਐਡਵਾਇਜ਼ਰੀ ਵਿੱਚ ਇਸਦੀ ਜਾਣਕਾਰੀ ਦਿੱਤੀ।

ਕੋਰੋਨਾ ਵਾਇਰਸ ਕਾਰਨ 300 ਤੋਂ ਜ਼ਿਆਦਾ ਅਮਰੀਕੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੇ ਆਪਣੇ ਕੈਂਪਸ ਬੰਦ ਕਰ ਦਿੱਤੇ ਹਨ ਅਤੇ ਆਨਲਾਈਨ ਕਲਾਸਾਂ ਚੱਲ ਰਹੀਆਂ ਹਨ। ਵਿਦਿਆਰਥੀਆਂ ਨੂੰ ਹੋਸਟਲ ਖਾਲੀ ਕਰਨ ਨੂੰ ਕਿਹਾ ਗਿਆ ਹੈ। ਦੋਵੇਂ ਦੇਸ਼ਾਂ ਵਿੱਚ ਯਾਤਰਾ ਪਾਬੰਦੀਆਂ ਅਤੇ ਸਿਰਫ ਕਲਾਸ ਲਈ ਅਮਰੀਕਾ ਵਿੱਚ ਰਹਿਣ ਦੀ ਆਗਿਆ ਦੇਣ ਵਾਲੀ ਵੀਜਾ ਸ਼ਰਤਾਂ ਦੇ ਕਾਰਨ ਭਾਰਤੀ ਵਿਦਿਆਰਥੀ ਮੁਸ਼ਕਲ ਵਿੱਚ ਫਸ ਗਏ ਹਨ। ਸਮਾਚਾਰ ਏਜੰਸੀ ਪੀਟੀਆਈ ਅਨੁਸਾਰ ਚੀਨ ਤੋਂ ਬਾਅਦ ਅਮਰੀਕਾ ਵਿੱਚ ਪੜਾਈ ਕਰਨ ਭਾਰਤੀ ਵਿਦਿਆਰਥੀ ਸਭ ਤੋਂ ਜ਼ਿਆਦਾ ਗਿਣਤੀ ‘ਚ ਆਉਂਦੇ ਹਨ ।

- Advertisement -

Share this Article
Leave a comment