Home / News / ਰਾਕੇਸ਼ ਟਿਕੈਤ ਦੀ ਕੇਂਦਰ ਸਰਕਾਰ ਨੂੰ ਚੇਤਾਵਨੀ, 26 ਨਵੰਬਰ ਤਕ ਦਾ ਦਿੱਤਾ ਅਲਟੀਮੇਟਮ

ਰਾਕੇਸ਼ ਟਿਕੈਤ ਦੀ ਕੇਂਦਰ ਸਰਕਾਰ ਨੂੰ ਚੇਤਾਵਨੀ, 26 ਨਵੰਬਰ ਤਕ ਦਾ ਦਿੱਤਾ ਅਲਟੀਮੇਟਮ

ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ  ਕੋਲ ਤਿੰਨ ਨਵੇਂ ਖੇਤੀ ਕਾਨੂੰਨਾਂ  ਬਾਰੇ ਕੋਈ ਫੈਸਲਾ ਲੈਣ ਲਈ 26 ਨਵੰਬਰ ਤੱਕ ਦਾ ਸਮਾਂ ਹੈ।ਟਿਕੈਤ ਨੇ ਕਿਹਾ ਕਿ 27 ਨਵੰਬਰ ਤੋਂ ਕਿਸਾਨ ਪਿੰਡਾਂ ਤੋਂ ਟ੍ਰੈਕਟਰਾਂ ਤੋਂ ਦਿੱਲੀ ਦੇ ਚੁਫੇਰਿਓਂ ਅੰਦੋਲਨ ਵਾਲੀਆਂ ਥਾਵਾਂ ਤੋਂ ਬਾਰਡਰ ‘ਤੇ ਪਹੁੰਚਗਣ ਤੇ ਪੱਕੀ ਕਿਲੇਬੰਦੀ ਦੇ ਨਾਲ ਅੰਦੋਲਨ ਮਜ਼ਬੂਤ ਕਰਨਗੇ ਤੇ ਅੰਦੋਲਨ ਵਾਲੀ ਥਾਂ ‘ਤੇ ਤੰਬੂਆਂ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ।  

ਇਸ ਤੋਂ ਪਹਿਲਾਂ ਟਿਕੈਤ ਨੇ ਕਿਹਾ ਸੀ ਕਿ ਦਿੱਲੀ ਦੀਆਂ ਹੱਦਾਂ ਤੋਂ ਜੇਕਰ ਕਿਸਾਨਾਂ ਨੂੰ ਜਬਰਨ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਸਰਕਾਰੀ ਦਫ਼ਤਰਾਂ ਨੂੰ ਅਸੀ ਗੱਲਾ ਮੰਡੀ ‘ਚ ਤਬਦੀਲ ਕਰ ਦੇਣਗੇ। ਦਿੱਲੀ ਦੇ ਗਾਜ਼ੀਪੁਰ ਤੇ ਟਿੱਕਰੀ ਬਾਰਡਰ ਤੋਂ ਬੈਰੀਕੇਡ ਹਟਾਉਣ ਤੇ ਰਸਤਾ ਪੂਰੀ ਤਰ੍ਹਾਂ ਖੋਲ੍ਹਣ ਸਬੰਧੀ ਕਿਸਾਨ ਆਗੂਆਂ ਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਰੇੜਕੇ ਦੌਰਾਨ ਰਾਕੇਸ਼ ਟਿਕੈਤ ਨੇ ਇਹ ਚਿਤਾਵਨੀ ਦਿੱਤੀ ਹੈ। ਜੇਕਰ ਪ੍ਰਸ਼ਾਸ਼ਨ ਟੈਂਟ ਪੁੱਟੇਗਾ ਤਾਂ ਕਿਸਾਨ ਡੀਐਮ ਸਮੇਤ ਥਾਣੇ ਅਤੇ ਸਰਕਾਰੀ ਦਫ਼ਤਰਾਂ ਦੇ ਬਾਹਰ ਟੈਂਟ ਲਗਾ ਦੇਣਗੇ। ਇਸ ਤੋਂ ਇਲਾਵਾ ਰਾਕੇਸ਼ ਟਿਕੈਤ ਨੇ ਟਵੀਟ ਕਰਦੇ ਹੋਏ ਲਿਖਿਆ, ‘ਜੇਕਰ ਕਿਸਾਨਾਂ ਨੂੰ ਜ਼ਬਰਦਸਤੀ ਸਰਹੱਦਾਂ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਦੇਸ਼ ਭਰ ਦੇ ਸਰਕਾਰੀ ਦਫ਼ਤਰਾਂ ਨੂੰ ਗੱਲਾ ਮੰਡੀ ਬਣਾ ਦੇਣਗੇ।’

ਦੱਸ ਦੇਈਏ ਕਿ ਉੱਤਰ ਪ੍ਰਦੇਸ਼, ਪੰਜਾਬ  ਅਤੇ ਹਰਿਆਣਾ ਸਮੇਤ ਕਈ ਰਾਜਾਂ ਦੇ ਕਿਸਾਨਾਂ ਨੇ ਤਿੰਨ ਨਵੇਂ ਖੇਤੀ ਕਾਨੂੰਨਾਂ  ਨੂੰ ਵਾਪਸ ਲੈਣ ਲਈ ਦਿੱਲੀ ਦੀਆਂ ਸਰਹੱਦਾਂ  ‘ਤੇ ਪ੍ਰਦਰਸ਼ਨ ਕਰ ਰਹੇ ਹਨ, ਜੋ ਕਿ ਪਿਛਲੇ 11 ਮਹੀਨਿਆਂ ਤੋਂ ਲਗਾਤਾਰ ਜਾਰੀ ਹੈ।

Check Also

ਅਖਿਲੇਸ਼ ਯਾਦਵ ਮੈਨਪੁਰੀ ਦੀ ਕਰਹਾਲ ਸੀਟ ਤੋਂ ਲੜ ਸਕਦੇ ਹਨ ਚੋਣ

ਲਖਨਊ: ਯੂਪੀ ਵਿਧਾਨ ਸਭਾ ਚੋਣ 2022 ਵਿੱਚ ਜਿਵੇਂ-ਜਿਵੇਂ ਪਹਿਲੇ ਪੜਾਅ ਦੀ ਵੋਟਿੰਗ ਦੀ ਤਰੀਕ ਨੇੜੇ …

Leave a Reply

Your email address will not be published. Required fields are marked *