Home / News / ਰਾਜਾ ਵੜਿੰਗ ਦੇ ਸਿਆਸੀ ਵਿਰੋਧੀ ਨੇ ਵੜਿੰਗ ਨੂੰ ਦਿੱਤਾ ਠੋਕਵਾਂ ਜਵਾਬ

ਰਾਜਾ ਵੜਿੰਗ ਦੇ ਸਿਆਸੀ ਵਿਰੋਧੀ ਨੇ ਵੜਿੰਗ ਨੂੰ ਦਿੱਤਾ ਠੋਕਵਾਂ ਜਵਾਬ

ਚੰਡੀਗੜ੍ਹ : ( ਦਰਸ਼ਨ ਸਿੰਘ ਖੋਖਰ ) : ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਟਰਾਂਸਪੋਰਟਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਉੱਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਸ ਦੀਆਂ 74 ਬੱਸਾਂ ਨੂੰ ਨਾਜਾਇਜ਼ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ ।

ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿੰਪੀ ਨੇ ਕਿਹਾ ਕਿ ਉਹ ਟੈਕਸ ਭਰਨ ਨੂੰ ਤਿਆਰ ਹੈ ਅਤੇ ਬਕਾਇਦਾ ਟੈਕਸ ਦੀਆਂ ਅਧਿਕਾਰੀਆਂ ਨੇ ਕਿਸ਼ਤਾਂ ਵੀ ਕਰ ਦਿੱਤੀਆਂ ਸਨ ਪਰ ਬਿਨਾਂ ਕਿਸੇ ਨੋਟਿਸ ਦੇ ਉਸ ਦੀਆਂ ਬੱਸਾਂ ਨਜਾਇਜ਼ ਤੌਰ ‘ਤੇ ਜ਼ਬਤ ਕੀਤੀਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਟਰਾਂਸਪੋਰਟ ਮਾਫੀਆ ਦਾ ਵੀ ਐਵੇਂ ਰੌਲਾ ਪਾਇਆ ਜਾ ਰਿਹਾ ਹੈ ਜਦਕਿ ਇਸ ਬਾਰੇ ਸਚਾਈ ਕੁਝ ਹੋਰ ਹੀ ਹੈ । ਉਨ੍ਹਾਂ ਕਿਹਾ ਕਿ ਜੇਕਰ ਉਸ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਉਣਗੇ । ਉਨ੍ਹਾਂ ਕਿਹਾ ਕਿ ਕਿਉਂਕਿ ਉਸ ਨੇ ਗਿੱਦੜਬਾਹਾ ਤੋਂ ਰਾਜਾ ਵੜਿੰਗ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਲੜਨੀ ਹੈ ਜਿਸ ਕਾਰਨ ਉਸ ਨੂੰ ਬਿਨਾਂ ਵਜ੍ਹਾ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

Check Also

ਅਖਿਲੇਸ਼ ਯਾਦਵ ਮੈਨਪੁਰੀ ਦੀ ਕਰਹਾਲ ਸੀਟ ਤੋਂ ਲੜ ਸਕਦੇ ਹਨ ਚੋਣ

ਲਖਨਊ: ਯੂਪੀ ਵਿਧਾਨ ਸਭਾ ਚੋਣ 2022 ਵਿੱਚ ਜਿਵੇਂ-ਜਿਵੇਂ ਪਹਿਲੇ ਪੜਾਅ ਦੀ ਵੋਟਿੰਗ ਦੀ ਤਰੀਕ ਨੇੜੇ …

Leave a Reply

Your email address will not be published. Required fields are marked *