ਨਿਊਜ ਡੈਸਕ : ਸਵੀਡਨ-ਅਧਾਰਤ ਵੀ-ਡੇਮ ਇੰਸਟੀਚਿਉਟ ਦੀ ਤਾਜ਼ਾ ਰਿਪੋਰਟ ਨੇ ਭਾਰਤ ਨੂੰ ਆਟੋਕ੍ਰੇਸੀ ਦੀ ਸ਼੍ਰੇਣੀ ਵਿੱਚ ਰੱਖਿਆ ਹੈ। ਇਸ ਰਿਪੋਰਟ ਦਾ ਹਵਾਲਾ ਦਿੰਦੇ ਹੋਏ, ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਭਾਜਪਾ ਤੇ ਸ਼ਬਦੀ ਵਾਰ ਕੀਤਾ ਹੈ। ਰਾਹੁਲ ਗਾਂਧੀ ਨੇ ਤੰਜ ਕਸਦਿਆਂ ਕਿਹਾਬਕਿ ਭਾਰਤ ਹੁਣ ਲੋਕਤੰਤਰੀ ਦੇਸ਼ ਨਹੀਂ ਰਿਹਾ। ਆਪਣੇ ਸੋਸ਼ਲ ਮੀਡੀਆ ਖਾਤੇ ‘ਤੇ ਇਸ ਰਿਪੋਰਟ ਦਾ ਸਕਰੀਨ ਸ਼ਾਟ ਸਾਂਝਾ ਕਰਦਿਆਂ ਉਨ੍ਹਾਂ ਲਿਖਿਆ,’ ਭਾਰਤ ਹੁਣ ਲੋਕਤੰਤਰੀ ਦੇਸ਼ ਨਹੀਂ ਰਿਹਾ ‘।
ਰਿਪੋਰਟ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਭਾਰਤ ਉਨਾ ਹੀ ਤਾਨਾਸ਼ਾਹ ਦੇਸ਼ ਬਣ ਗਿਆ ਹੈ ਜਿੰਨਾ ਪਾਕਿਸਤਾਨ ਹੈ। ਰਿਪੋਰਟ ਵਿਚ ਭਾਰਤ ਨੂੰ ਬੰਗਲਾਦੇਸ਼ ਨਾਲੋਂ ਵੀ ਬੁਰਾ ਦੱਸਿਆ ਗਿਆ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਸੈਂਸਰਸ਼ਿਪ ਦੇ ਮਾਮਲੇ ਵਿਚ ਭਾਰਤ ਪਾਕਿਸਤਾਨ ਜਿੰਨਾ ਨਿਰੰਕੁਸ਼ ਹੈ। ਇਹ ਆਪਣੇ ਗੁਆਂਢੀ ਦੇਸ਼ਾਂ ਬੰਗਲਾਦੇਸ਼ ਅਤੇ ਨੇਪਾਲ ਤੋਂ ਵੀ ਭੈੜਾ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਮੋਦੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ 7 ਹਜ਼ਾਰ ਤੋਂ ਵੱਧ ਲੋਕਾਂ ਖਿਲਾਫ ਦੇਸ਼ ਧ੍ਰੋਹ ਦੇ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਵਿਚੋਂ ਬਹੁਤੇ ਹਾਕਮ ਧਿਰ ਦੇ ਆਲੋਚਕ ਹਨ।