ਰਾਹੁਲ ਗਾਂਧੀ ਨੇ ਮੋਦੀ ਸਰਕਾਰ ਦੇ ਫੈਸਲੇ ਦੀ ਕੀਤੀ ਸ਼ਲਾਘਾ!

TeamGlobalPunjab
1 Min Read

ਨਵੀਂ ਦਿੱਲੀ  : ਦੇਸ਼ ਅੰਦਰ ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਨੂੰ ਦੇਖਦਿਆਂ ਅੱਜ ਕੇਂਦਰ ਸਰਕਾਰ ਵੱਲੋਂ ਰਾਹਤ ਪੈਕੇਜ ਦਾ ਐਲਾਨ ਕੀਤਾ ਗਿਆ ਹੈ । ਇਸ ਦੀ ਚਾਰੇ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਇਸ ਪੈਕੇਜ ਦੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਵੀ ਸ਼ਲਾਘਾ ਕੀਤੀ ਹੈ ।

- Advertisement -

ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ ਕਿ ਸਰਕਾਰ ਵੱਲੋਂ ਰਾਹਤ ਪੈਕੇਜ ਦਾ ਐਲਾਨ ਕਰਕੇ ਬਹੁਤ ਹੀ ਸ਼ਲਾਘਾਯੋਗ ਕਦਮ ਉਠਾਇਆ ਗਿਆ ਹੈ । ਉਨ੍ਹਾਂ ਲਿਖਿਆ ਕਿ ਲਾਕ ਡਾਉਣ ਕਾਰਨ ਕਿਸਾਨ ਅਤੇ ਹਰ ਦਿਨ ਕਮਾ ਕੇ ਖਾਣ ਵਾਲੇ ਮਜ਼ਦੂਰ ਬਹੁਤ ਪ੍ਰਭਾਵਿਤ ਹੋ ਰਹੇ ਹਨ ।

ਦਸ ਦੇਈਏ ਕਿ ਅੱਜ ਕੇਂਦਰ ਸਰਕਾਰ ਵੱਲੋਂ ਇਸ ਬਿਮਾਰੀ ਦੀ ਮਾਰ ਨਾਲ ਲੜਨ ਲਈ 1.7 ਲਖ  ਕਰੋੜ ਰੁਪਏ ਦਾ ਰਾਹਤ ਪੈਕੇਜ ਐਲਾਨਿਆ ਗਿਆ ਹੈ। ਨਿਰਮਲਾ ਸੀਤਾ ਰਮਨ ਨੇ ਦਸਿਆ ਕਿ ਇਸ ਦਾ ਉਦੇਸ਼ ਹੈ ਕਿ ਦੇਸ਼ ਅੰਦਰ ਕੋਈ ਵੀ ਭੁੱਖਾ ਨਾ ਰਹੇ ।

Share this Article
Leave a comment