ਪੈਰਿਸ : ਫ਼ਰਾਂਸ ਦੀ ਰਾਜਧਾਨੀ ਪੈਰਿਸ ‘ਚ ਮੰਗਲਵਾਰ ਸਵੇਰੇ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਅੱਗ ਇੱਕ ਰਿਹਾਇਸ਼ੀ ਬਿਲਡਿੰਗ ਵਿੱਚ ਲੱਗੀ, ਜਿਸ ਵਿੱਚ 7 ਲੋਕਾਂ ਦੀ ਮੌਤ ਹੋ ਗਈ ਤੇ ਇਸ ਤੋਂ ਇਲਾਵਾ 28 ਲੋਕਾਂ ਦੇ ਜਖਮੀ ਹੋਣ ਦੀ ਖਬਰ ਹੈ। ਅੱਗ ‘ਤੇ ਕਾਬੂ ਪਾਉਣ ਲਈ ਅੱਗ ਬੁਝਾਊ ਵਿਭਾਗ ਦੇ 200 ਕਰਮਚਾਰੀ ਮੌਕੇ ‘ਤੇ ਮੌਜੂਦ ਹਨ। ਅੱਗ ਬੁਝਾਊ ਵਿਭਾਗ ਨੇ ਇਹ ਜਾਣਕਾਰੀ ਦਿੱਤੀ।
ਮੌਕੇ ‘ਤੇ ਮੌਜੂਦ ਅੱਗ ਬੁਝਾਊ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮ੍ਰਿਤਕਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ। ਇਸ ਅੱਠ ਮੰਜ਼ਿਲਾ ਇਮਾਰਤ ਦੇ 7ਵੇਂ ਅਤੇ 8ਵੇਂ ਅਪਾਰਟਮੈਂਟ ਦੀ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਇਸ ਅੱਗ ਵਿਚ ਦਮਕਲ ਵਿਭਾਗ ਦੇ ਤਿੰਨ ਕਰਮਚਾਰੀਆਂ ਸਮੇਤ 28 ਹੋਰ ਲੋਕ ਮਾਮੂਲੀ ਰੂਪ ਵਿਚ ਜ਼ਖਮੀ ਹੋਏ ਹਨ। ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਚੱਲ ਪਾਇਆ ਹੈ।
ਰਿਹਾਇਸ਼ੀ ਇਮਾਰਤ ‘ਚ ਅੱਗ ਲੱਗਣ ਕਾਰਨ 7 ਮੌਤਾਂ, ਕਈ ਜ਼ਖਮੀ
Leave a comment
Leave a comment