ਚੰਡੀਗੜ੍ਹ : ਸੁਖਪਾਲ ਖਹਿਰਾ ਵੱਲੋਂ ਨਵੀਂ ਬਣਾਈ ਗਈ ‘ਪੰਜਾਬੀ ਏਕਤਾ ਪਾਰਟੀ’ ਦੇ 31 ਜਿਲ੍ਹਾ ਪ੍ਰਧਾਨਾਂ ਦੇ ਐਲਾਨ ਤੋਂ ਬਾਅਦ ਖਹਿਰਾ ਨੇ ਹੁਣ 7 ਬੁਲਾਰਿਆਂ ਦੀ ਸੂਚੀ ਵੀ ਜ਼ਾਰੀ ਕਰ ਦਿੱਤੀ ਹੈ। ਇਨ੍ਹਾਂ ਬੁਲਾਰਿਆਂ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਗੁਰਪ੍ਰੀਤ ਸਿੰਘ ਸੰਧੂ ਤੇ ਬੂਟਾ ਸਿੰਘ ਬੈਰਾਗੀ, ਪੰਜਾਬ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਗੁਰਦਰਸ਼ਨ ਸਿੰਘ ਢਿੱਲੋਂ, ਡਾਕਟਰ ਇੰਦਰ ਕੰਵਲ, ਸੁਖਦੇਵ ਸਿੰਘ ਅੱਪਰਾ ,ਪ੍ਰੋ: ਗੁਰਨੂਰ ਸਿੰਘ ਕੋਮਲ ਤੇ ਵਕੀਲ ਸਿਮਰਨਜੀਤ ਕੌਰ ਦੇ ਨਾਮ ਸ਼ਾਮਲ ਹਨ।
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਹਿਰਾ ਨੇ ਦੱਸਿਆ ਕਿ ਪੰਜਾਬੀ ਏਕਤਾ ਪਾਰਟੀ ਨੇ ਉਕਤ ਬੁਲਾਰਿਆਂ ਨੂੰ ਪ੍ਰਿੰਟ ਇਲੈੱਕਟ੍ਰੋਨਿਕ ਤੇ ਸ਼ੋਸਲ ਮੀਡੀਆ ‘ਤੇ ਪਾਰਟੀ ਦੀ ਨੁਮਾਇੰਦਗੀ ਕਰਨ ਦੇ ਅਧਿਕਾਰ ਦਿੱਤੇ ਜੋ ਕਿ ਪਾਰਟੀ ਦੀ ਵਿਚਾਰਧਾਰਾ ਤੇ ਆਦਰਸ਼ਾਂ ਨੂੰ ਜਮੀਨੀ ਪੱਧਰ ਤੱਕ ਲਿਜ਼ਾਣ ਵਿੱਚ ਅਹਿਮ ਰੋਲ ਅਦਾ ਕਰਨਗੇ