Breaking News

ਲਵਪ੍ਰੀਤ ਸਿੰਘ ਤੇ ਬੇਅੰਤ ਕੌਰ ਮਾਮਲੇ ‘ਚ ਮਨੀਸ਼ਾ ਗੁਲਾਟੀ ਨੇ ਟਰੂਡੋ  ਨੂੰ ਲਿਖਿਆ ਸੀ ਪੱਤਰ,ਟਰੂਡੋ  ਨੇ ਦਿੱਤਾ ਸਖ਼ਤ ਕਦਮ ਚੁੱਕਣ ਦਾ ਭਰੋਸਾ

ਕੈਨੇਡਾ : ਲਵਪ੍ਰੀਤ ਸਿੰਘ ਅਤੇ ਬੇਅੰਤ ਕੌਰ ਦਾ ਮਾਮਲਾ ਇਸ ਵੇਲੇ ਸੋਸ਼ਲ ਮੀਡੀਆ ਉੱਪਰ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸ ਮਾਮਲੇ ਵਿੱਚ ਹਰ ਰੋਜ਼ ਨਵੇਂ ਮੋੜ ਆਉਂਦੇ ਜਾ ਰਹੇ ਹਨ। ਇਸ ਦੇ ਚਲਦੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ  ਮਨੀਸ਼ਾ ਗੁਲਾਟੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ  ਨੂੰ ਇੱਕ ਪੱਤਰ ਲਿਖਿਆ ਸੀ । ਜਿਸ ‘ਚ ਦਿਨੋ-ਦਿਨ ਵੱਧਦੇ ਜਾ ਰਹੇ ਧੋਖੇਧੜੀ ਦੇ ਮਾਮਲਿਆਂ ਬਾਰੇ ਗੱਲ ਕੀਤੀ।ਮਨੀਸ਼ਾ ਗੁਲਾਟੀ ਨੇ ਲਿਖਿਆ ਸੀ ਕਿ ਮੈਂ, ਕੈਨੇਡਾ ਦੇ ਪ੍ਰਧਾਨ ਮੰਤਰੀ Justin Trudeau ਦਾ ਕੋਵਿਡ ਨਾਲ ਨਜਿੱਠਣ ਲਈ ਅਤੇ ਲੱਖਾਂ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਦਿਲੋਂ ਪ੍ਰਸੰਸਾ ਕਰਦੀ ਹਾਂ। ਉਨ੍ਹਾਂ  ਲਿਖਿਆ ਸੀ ਕਿ ਇਹ ਇੱਕ ਭਿਆਨਕ ਮਹਾਂਮਾਰੀ ਹੈ ਜਿਸ ਨਾਲ ਤੁਸੀਂ ਬਾਖ਼ੂਬੀ ਤਰੀਕੇ ਨਾਲ ਨਜਿੱਠ ਰਹੇ ਹੋ। ਸੱਚਮੁੱਚ, ਤੁਸੀਂ ਭਾਰਤ ਨਾਲ ਸੁਲਹਦੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਦ੍ਰਿਸ਼ਟੀ ਅਤੇ ਸਮਝ ਰੱਖਦੇ ਹੋ। ਉਨ੍ਹਾਂ ਕਿਹਾ ਤੁਸੀਂ ਭਾਰਤੀ ਭਾਈਚਾਰੇ ਦੀ ਨਬਜ਼ ਨੂੰ ਬਹੁਤ ਚੰਗੀ ਤਰ੍ਹਾਂ ਸਮਝਦੇ ਹੋ, ਖ਼ਾਸਕਰ ਪੰਜਾਬੀਆਂ ਨੂੰ  ਜੋ ਤੁਹਾਡੇ ਮਹਾਨ ਦੇਸ਼ ਲਈ ਸਰਵਪੱਖੀ ਵਿਕਾਸ ਲਈ ਨਿਰੰਤਰ ਸੇਵਾ ਕਰ ਰਹੇ ਹਨ।

ਕੈਨੇਡੀਅਨ ਸਿਟੀਜ਼ਨਸ਼ਿਪ ਦੇ ਨਾਮ ‘ਤੇ ਨਿਰਦੋਸ਼ ਪੰਜਾਬੀ ਨੌਜਵਾਨਾਂ ਦੇ ਸ਼ੋਸ਼ਣ ਦੇ ਅਣਗਿਣਤ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਨਾਲ ਦੁਨੀਆਂ ਭਰ ‘ਚ ਵੱਸਦੇ ਪੰਜਾਬੀਆਂ ‘ਚ ਪਰੇਸ਼ਾਨੀ ਅਤੇ ਨਿਰਾਸ਼ਾ ਪੈਦਾ ਹੋ ਰਹੀ ਹੈ।  ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਹੋਣ ਦੇ ਨਾਤੇ ਅਤੇ ਪੰਜਾਬੀ ਡਾਇਸਪੋਰਾ ਦੀ ਨੁਮਾਇੰਦਗੀ ਕਰਨ ਲਈ, ਮੈਂ ਤੁਹਾਨੂੰ ਬੇਨਤੀ ਕਰਦੀ ਹਾਂ ਕਿ ਇਸ ਤਰ੍ਹਾਂ ਦੇ ਸ਼ੋਸ਼ਣ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਨਿਆਂ ਦਿਵਾਉਣ ਲਈ ਕੁਝ ਤੇਜ਼ ਅਤੇ ਸਖਤ ਕਦਮ ਚੁੱਕੇ ਜਾਣ। ਇੱਥੋਂ ਤੱਕ ਕਿ ਇਹ ਖ਼ਬਰਾਂ ਹਨ ਕਿ ਕੁੱਝ ਫਰੌਡ ਲੋਕਾਂ ਨੇ ਵਿਆਹ ਦੇ ਪਾਕ ਰਿਸ਼ਤੇ ਦੀ ਆੜ ਵਿੱਚ ਨਿਰਦੋਸ਼ ਪੰਜਾਬੀਆਂ ਨੂੰ ਧੋਖਾ ਦੇ ਕੇ ਜਲਦੀ ਪੈਸਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧੋਖੇਬਾਜ਼ ਲੋਕ ਮਨੁੱਖਤਾ ‘ਤੇ ਧੱਬਾ ਹਨ।  ਉਨ੍ਹਾਂ ਕਿਹਾ ਕਿ ਮੈਂ ਤੁਹਾਡੇ ਧੰਨਵਾਦੀ ਹੋਵਾਂਗੀ ਜੇਕਰ ਇੱਕ ਮਜਬੂਤ ਪ੍ਰਣਾਲੀ ਲਾਗੂ ਕੀਤੀ ਜਾਵੇ, ਜਿਸ ਵਿੱਚ ਕੈਨੇਡੀਅਨ ਅਧਿਕਾਰੀ ਅਤੇ PSWC ਤਾਲਮੇਲ ਕਰਕੇ ਪੀੜਤਾਂ ਨੂੰ ਇਨਸਾਫ ਦਿਵਾਉਣ ਦੇ ਉਪਰਾਲੇ ਕਰੇ।

ਟਰੂਡੋ ਨੇ ਇਸ ਮਾਮਲੇ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਬਹੁਤ ਸਾਰੇ ਲੋਕ ਕੈਨੇਡਾ ਆ ਕੇ ਆਪਣੇ ਭਵਿੱਖ ਨੂੰ ਸੁਨਹਿਰੀ ਬਣਾਉਣਾ ਚਾਹੁੰਦੇ ਹਨ, ਪਰ ਕੁਝ ਗਲਤ ਲੋਕਾਂ ਦੇ ਹੱਥ ਚੜ੍ਹ ਕੇ ਉਹ ਆਪਣੇ ਇਸ ਸੁਪਨੇ ਨੂੰ ਪੂਰਾ ਨਹੀਂ ਕਰ ਪਾਉਂਦੇ। ਉਨ੍ਹਾਂ ਦਾ ਸਾਫ਼ ਕਹਿਣਾ ਸੀ ਕਿ ਧੋਖੇਬਾਜ਼ ਏਜੰਟਾਂ ਤੋਂ ਬੱਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਰੁਜਗਾਰ ਲਈ ਇਥੇ ਆਉਣ ਵਾਲੇ ਲੋਕਾਂ ‘ਤੇ ਕੋਈ ਪਾਬੰਦੀ ਨਹੀਂ ਲਗਾਵੇਗੀ, ਪਰ ਜਿਨ੍ਹਾਂ ਵਲੋਂ ਅਜਿਹੀਆਂ ਧੋਖਾਧੜੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤੇ ਜਾ ਰਹੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਇਸ ਨਾਲ ਹੀ ਉਨ੍ਹਾਂ ਕਿਹਾ ਕਿ ਇਥੇ ਆਉਣ ਵਾਲੇ ਕੈਨੇਡਾ ਦੀ ਇਮੀਗ੍ਰੇਸ਼ਨ ਵੈਬਸਾਈਟ ਤੋਂ ਸਹੀ ਜਾਣਕਾਰੀ ਲੈ ਸਕਦੇ ਹਨ ਅਤੇ ਧੋਖਾਧੜੀ ਤੋਂ ਬੱਚ ਸਕਦੇ ਹਨ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਲਵਪ੍ਰੀਤ ਸਿੰਘ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ ਸੀ।

Check Also

ਕੈਨੇਡਾ ‘ਚ ਜੰਗਲੀ ਅੱਗ ਬੇਕਾਬੂ, 700 ਹੋਰ ਅੰਤਰਰਾਸ਼ਟਰੀ ਫ਼ਾਇਰਫ਼ਾਈਟਰਜ਼ ਪਹੁੰਚਣਗੇ ਕੈਨੇਡਾ

ਓਟਾਵਾ:ਕੈਨੇਡਾ ‘ਚ ਜੰਗਲੀ ਅੱਗ ‘ਤੇ ਕਾਬੂ ਪਾਉਣ ਲਈ  ਦੱਖਣੀ ਅਫਰੀਕਾ, ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਸੰਯੁਕਤ ਰਾਜ …

Leave a Reply

Your email address will not be published. Required fields are marked *