ਲੁਧਿਆਣਾ: ਲੁਧਿਆਣਾ ‘ਚ ਤੜਕਸਾਰ ਲਗਭਗ 4 ਵਜੇ ਕੁਝ ਅਣਪਛਾਤੇ ਬਾਈਕ ਸਵਾਰਾਂ ਨੇ ਸ਼ਿਵ ਸੈਨਾ ਹਿੰਦੂ ਸਿੱਖ ਵਿੰਗ ਦੇ ਕੌਮੀ ਪ੍ਰਧਾਨ ਹਰਕੀਰਤ ਸਿੰਘ ਖੁਰਾਨਾ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ। ਧਮਾਕੇ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ‘ਚ ਬਾਈਕ ਸਵਾਰ ਸਾਫ ਨਜ਼ਰ ਆ ਰਹੇ ਹਨ।
ਤਿੰਨ ਹਮਲਾਵਰਾਂ ਵਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਪਿਛਲੇ 15 ਦਿਨਾਂ ਵਿੱਚ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਸ਼ਿਵ ਸੈਨਾ ਭਾਰਤੀ ਆਗੂ ਯੋਗੇਸ਼ ਬਖਸ਼ੀ ਦੇ ਘਰ ਦੇ ਬਾਹਰ ਕੁਝ ਸ਼ਰਾਰਤੀ ਨੌਜਵਾਨਾਂ ਨੇ ਕੱਚ ਦੀ ਬੋਤਲ ਵਿੱਚ ਭਰਿਆ ਡੀਜ਼ਲ ਸੁੱਟ ਦਿੱਤਾ ਸੀ, ਜਿਸ ਕਾਰਨ ਵੱਡਾ ਧਮਾਕਾ ਹੋਇਆ।
ਹਰਕੀਰਤ ਸਿੰਘ ਖੁਰਾਣਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅਣਪਛਾਤੇ ਵਿਦੇਸ਼ੀ ਨੰਬਰਾਂ ਤੋਂ ਅਕਸਰ ਧਮਕੀਆਂ ਦੀਆਂ ਕਾਲਾਂ ਆ ਰਹੀਆਂ ਹਨ। ਬੀਤੀ ਰਾਤ ਵੀ ਇਸ ਧਮਾਕੇ ਤੋਂ ਪਹਿਲਾਂ ਧਮਕੀ ਭਰੀ ਕਾਲ ਆਈ ਸੀ। ਦੋ ਦਿਨਾਂ ਤੋਂ ਲਗਾਤਾਰ ਕੁਝ ਸ਼ਰਾਰਤੀ ਲੋਕ ਮੈਨੂੰ ਫ਼ੋਨ ‘ਤੇ ਧਮਕੀਆਂ ਦੇ ਰਹੇ ਸਨ। ਹਮਲੇ ਤੋਂ ਬਾਅਦ ਅੱਜ ਸਵੇਰੇ ਕਰੀਬ 9.15 ਵਜੇ ਫਿਰ ਤੋਂ ਅਣਪਛਾਤੇ ਨੰਬਰ ਤੋਂ ਸੁਨੇਹਾ ਆਇਆ ਅਤੇ ਹੁਣ ਇਸ ਦਾ ਪਤਾ ਲੱਗਾ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਲਿਖਿਆ- ਜਾਗੋ, ਹੁਣ ਸਾਨੂੰ ਲੁਧਿਆਣਾ ਵਿੱਚ ਸਾਰਿਆਂ ਦੇ ਘਰ ਖਾਲੀ ਕਰਨੇ ਪੈਣਗੇ। ਸਾਡੇ ਕੋਲ ਹਰ ਕਿਸੇ ਦੇ ਘਰਾਂ ਦੇ ਪਤੇ ਹਨ।
ਖੁਰਾਨਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਉਨ੍ਹਾਂ ਦੇ ਸੰਪਰਕ ਵਿੱਚ ਹਨ। ਪੁਲਿਸ ਦਾ ਦਾਅਵਾ ਹੈ ਕਿ ਜਲਦੀ ਹੀ ਬਦਮਾਸ਼ਾਂ ਨੂੰ ਫੜ ਲਿਆ ਜਾਵੇਗਾ। ਹਮਲਾਵਰਾਂ ਨੇ 15 ਦਿਨਾਂ ਵਿੱਚ ਦੂਜੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਇਸ ਤੋਂ ਪਹਿਲਾਂ ਸ਼ਿਵ ਸੈਨਾ ਭਾਰਤਵੰਸ਼ੀ ਆਗੂ ਯੋਗੇਸ਼ ਬਖਸ਼ੀ ਦੇ ਘਰ ਦੇ ਬਾਹਰ ਕੱਚ ਦੀ ਬੋਤਲ ਵਿੱਚ ਡੀਜ਼ਲ ਜਾਂ ਪੈਟਰੋਲ ਭਰ ਕੇ ਅਜਿਹਾ ਹੀ ਧਮਾਕਾ ਕੀਤਾ ਸੀ। ਪੁਲਿਸ ਪ੍ਰਸ਼ਾਸਨ ਨੇ ਇਨ੍ਹਾਂ ਸ਼ਰਾਰਤੀ ਅਨਸਰਾਂ ਦਾ ਐਨਕਾਊਂਟਰ ਕਰਨ ਦੀ ਅਪੀਲ ਕੀਤੀ ਹੈ।