ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸਪੀਕਰ ਰਾਣਾ ਕੇ.ਪੀ ਸਿੰਘ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਅਕਾਲੀ ਆਗੂਆਂ ਵੱਲੋਂ ਸੈਸ਼ਨ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਗਈ ਹੈ। ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਸ਼ਰਨਜੀਤ ਸਿੰਘ ਢਿੱਲੋਂ ਨੇ ਸਪੀਕਰ ਅੱਗੇ ਮੰਗ ਰੱਖਦਿਆਂ ਕਿਹਾ ਕਿ ਪੰਜਾਬ ਦੇ ਸਾਰੇ ਮਸਲਿਆਂ ‘ਤੇ ਚਰਚਾ ਕਰਨ ਲਈ ਇਸ ਦਾ ਸਮਾਂ ਵਧਾਇਆ ਜਾਣਾ ਚਾਹੀਦਾ ਹੈ।
ਇਸ ਮੌਕੇ ਉਨ੍ਹਾਂ ਸੱਤਾਧਾਰੀ ਕਾਂਗਰਸ ‘ਤੇ ਹੱਲਾ ਬੋਲਦਿਆਂ ਕਿਹਾ ਕਿ ਸੂਬੇ ਅੰਦਰ ਬਿਜਲੀ ਦੇ ਭਾਅ ਲਗਾਤਾਰ ਵਧਦੇ ਜਾ ਰਹੇ ਹਨ ਅਤੇ ਇਸ ਇਜਲਾਸ ਦੌਰਾਨ ਬਿਜਲੀ ਦਰਾਂ ਦਾ ਮੁੱਦਾ ਅਹਿਮ ਹੋਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਅੰਦਰ ਸੱਤਾਧਾਰੀ ਕਾਂਗਰਸ ਪਾਰਟੀ ਵੱਲੋਂ ਕੀਤੇ ਗਏ ਵਾਅਦਿਆਂ ਕਾਰਨ ਅੱਜ ਸੂਬੇ ਅੰਦਰ ਖੁਦਕੁਸ਼ੀਆਂ ਦੀ ਗਿਣਤੀ ਵਧ ਗਈ ਹੈ ਅਤੇ ਨੌਜਵਾਨਾਂ ਨੂੰ ਨਵੀਂਆਂ ਨੌਕਰੀਆਂ ਤਾਂ ਕੀ ਦੇਣੀਆਂ ਸਨ ਬਲਕਿ ਜਿਹੜੇ ਕੰਮ ਅਕਾਲੀ ਭਾਜਪਾ ਸਰਕਾਰ ਦੁਬਾਰਾ ਕਰਵਾਏ ਗਏ ਸਨ ਉਹ ਵੀ ਰੁਕਵਾ ਦਿੱਤੇ ਗਏ ਹਨ।