ਹਿਮਾਚਲ ਪ੍ਰਦੇਸ਼ : ਹਿਮਾਚਲ ਪ੍ਰਦੇਸ਼ ਦੇ ਗਰਾਮੌੜਾ ਵਿਖੇ ਅੱਜ ਸਵੇਰੇ ਇਕ ਵਿਦਿਆਰਥੀਆਂ ਨਾਲ ਭਰੀ ਟੂਰਿਸਟ ਬੱਸ ਪਲਟ ਜਾਣ ਕਾਰਨ ਪੰਦਰਾਂ ਤੋਂ ਵੀਹ ਵਿਦਿਆਰਥੀਆਂ ਦੇ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਬੱਸ ਵਿਚ ਸਵਾਰ ਵਿਦਿਆਰਥੀਆਂ ਨੇ ਦੱਸਿਆ ਕਿ ਉਹ ਮੁੰਬਈ ਤੋਂ ਟੂਰ ਦੇ ਲਈ ਹਿਮਾਚਲ ਦੇ ਮਨਾਲੀ ਗਏ ਸਨ । ਵਾਪਸ ਦੋ ਬੱਸਾਂ ਵਿੱਚ ਸਵਾਰ ਵਿਦਿਆਰਥੀ ਸ੍ਰੀ ਅੰਮ੍ਰਿਤਸਰ ਸਾਹਿਬ ਜਾ ਰਹੇ ਸਨ ਜਦੋਂ ਉਨ੍ਹਾਂ ਦੀ ਬੱਸ ਗਰਾਮੌੜਾ ਦੇ ਨਜ਼ਦੀਕ ਪਹੁੰਚੀ ਤਾਂ ਇਕ ਬੱਸ ਖਾਈ ਦੇ ਵਿਚ ਜਾ ਡਿੱਗੀ। ਜਿਸ ਨਾਲ ਕਈ ਵਿਦਿਆਰਥੀ ਜ਼ਖ਼ਮੀ ਹੋ ਗਏ । ਜਿਨ੍ਹਾਂ ਨੂੰ ਸਥਾਨਕ ਲੋਕਾਂ ਅਤੇ ਮੁਢਲੇ ਸਿਹਤ ਕੇਂਦਰ ਕੀਰਤਪੁਰ ਸਾਹਿਬ ਦੀਆਂ ਐਂਬੂਲੈਂਸਾਂ ਰਾਹੀਂ ਕੀਰਤਪੁਰ ਸਾਹਿਬ ਅਤੇ ਆਨੰਦਪੁਰ ਸਾਹਿਬ ਲਿਆਂਦਾ ਗਿਆ। ਜਿੱਥੇ ਉਨ੍ਹਾਂ ਦਾ ਇਲਾਜ ਕਰਵਾ ਕੀਤਾ ਜਾ ਰਿਹਾ ਹੈ।
ਗੌਰਤਲਬ ਹੈ ਕਿ ਜਿਸ ਸਮੇਂ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋਈ ਉਸ ਤੋਂ ਕੁਝ ਘੰਟੇ ਬਾਅਦ ਹੀ ਉਸੇ ਸਥਾਨ ਤੇ ਹਿਮਾਚਲ ਵਾਲੇ ਪਾਸੇ ਤੋਂ ਆ ਰਹੀ ਇਕ ਹੋਰ ਬੱਸ ਹਾਦਸੇ ਦਾ ਸ਼ਿਕਾਰ ਹੋਈ । ਹਾਲਾਂਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰੰਤੂ ਉਕਤ ਅਸਥਾਨ ਤੇ ਇਸ ਤਰ੍ਹਾਂ ਦੇ ਹਾਦਸੇ ਬਾਰ-ਬਾਰ ਹੋਣਾ ਇਸ ਗੱਲ ਵੱਲ ਸੰਕੇਤ ਕਰਦਾ ਹੈ ਕਿ ਪ੍ਰਸ਼ਾਸਨ ਨੂੰ ਅਜਿਹੇ ਸਥਾਨ ਪੁਖ਼ਤਾ ਪ੍ਰਬੰਧ ਕਰਨੇ ਚਾਹੀਦੇ ਹਨ ਤਾਂ ਜੋ ਇਨ੍ਹਾਂ ਹਾਦਸਿਆਂ ਤੋਂ ਬਚਿਆ ਜਾ ਸਕੇ।