ਵਿਵਾਦਾਂ ‘ਚ ਘਿਰਨ ਤੋਂ ਬਾਅਦ ਹਰੀਸ਼ ਰਾਵਤ ਨੇ ਮੰਗੀ ਮੁਆਫੀ, ਸਿੱਧੂ ਸਣੇ 4 ਕਾਰਜਕਾਰੀ ਪ੍ਰਧਾਨਾਂ ਨੂੰ ਕਹਿ ਦਿੱਤਾ ਸੀ ‘ਪੰਜ ਪਿਆਰੇ’,

TeamGlobalPunjab
1 Min Read

ਪੰਜਾਬ ਕਾਂਗਰਸ ਵਿੱਚ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਆਏ ਪਾਰਟੀ ਇੰਚਾਰਜ ਹਰੀਸ਼ ਰਾਵਤ ਖੁਦ ਵਿਵਾਦਾਂ ਵਿੱਚ ਫਸ ਗਏ ਹਨ।ਹਰੀਸ਼ ਰਾਵਤ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਅਤੇ 4 ਕਾਰਜਕਾਰੀ ਪ੍ਰਧਾਨਾਂ ਕੁਲਜੀਤ ਨਾਗਰਾ, ਪਵਨ ਗੋਇਲ, ਸੁਖਵਿੰਦਰ ਡੈਨੀ ਅਤੇ ਸੰਗਤ ਸਿੰਘ ਗਿਲਜੀਆਂ ਦੀ ਤੁਲਨਾ ਪੰਜ ਪਿਆਰਿਆਂ ਨਾਲ ਕੀਤੀ ਹੈ।ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਤੋਂ ਹਰੀਸ਼ ਰਾਵਤ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਦਲਜੀਤ ਚੀਮਾ ਨੇ ਹਰੀਸ਼ ਰਾਵਤ ਦੇ ਪੰਜ ਪਿਆਰੇ ਵਾਲੇ ਬਿਆਨ ਨੂੰ ਕੇਸ ਦਰਜ ਦੀ ਮੰਗ ਕੀਤੀ ਹੈ।

- Advertisement -

ਵਿਵਾਦਾਂ ‘ਚ ਘਿਰਨ ਤੋਂ ਬਾਅਦ ਹਰੀਸ਼ ਰਾਵਤ ਨੇ ਸੋਸ਼ਲ ਮੀਡੀਆ ‘ਤੇ ਮਾਫੀ ਮੰਗੀ। ਉਨ੍ਹਾਂ ਲਿਖਿਆ ਕਿ ਪੰਜ ਪਿਆਰਿਆਂ ਦੀ ਤੁਲਨਾ ਕਿਸੇ ਨਾਲ ਨਹੀਂ ਕੀਤੀ ਜਾ ਸਕਦੀ। ਮੇਰੇ ਕੋਲੋਂ ਇਹ ਗਲਤੀ ਹੋ ਗਈ ਹੈ। ਮੈਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਮਾਫੀ ਚਾਹੁੰਦਾ ਹਾਂ।

Share this Article
Leave a comment