ਵੱਡੀ ਖ਼ਬਰ, ‘ਆਪ’ ਉਮੀਦਵਾਰ ਚੋਣ ਮੈਦਾਨ ਵਿੱਚੋਂ ਬਾਹਰ

TeamGlobalPunjab
2 Min Read

ਸ੍ਰੀ ਅਨੰਦਪੁਰ ਸਾਹਿਬ : ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਨਰਿੰਦਰ ਸ਼ੇਰਗਿੱਲ ਨੂੰ ਚੋਣ ਕਮਿਸ਼ਨ ਨੇ ਚੋਣ ਮੈਦਾਨ ‘ਚੋਂ ਬਾਹਰ ਕਰ ਦਿੱਤਾ ਹੈ। ਉਹ ਹੁਣ ਇਸ ਹਲਕੇ ਤੋਂ ਚੋਣ ਨਹੀਂ ਲੜ ਸਕਣਗੇ। ਕਮਿਸ਼ਨ ਦੇ ਇਸ ਫੈਸਲੇ ਨੂੰ ਆਮ ਆਦਮੀ ਪਾਰਟੀ ਲਈ ਵੱਡਾ ਝਟਕਾ ਇਸ ਲਈ ਵੀ ਮੰਨਿਆ ਜਾ ਰਿਹਾ ਹੈ ਕਿਉਂਕਿ ‘ਆਪ’ ਨੇ ਜਿਸ ਸੀਟ ਖਾਤਰ ਟਕਸਾਲੀ ਅਕਾਲੀਆਂ ਨਾਲ ਗੱਠਜੋੜ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਉਸੇ ਅਨੰਦਪੁਰ ਸਾਹਿਬ ਸੀਟ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਚੋਣ ਕਮਿਸ਼ਨ ਨੇ ਚੋਣ ਲੜਨ ਤੋਂ ਅਯੋਗ ਕਰਾਰ ਦੇ ਦਿੱਤਾ ਹੈ। ਇਸ ਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਨਰਿੰਦਰ ਸਿੰਘ ਸੇਰਗਿੱਲ ਨੇ ਸਾਲ 2017 ਦੌਰਾਨ ਵਿਧਾਨ ਸਭਾ ਚੋਣ ਹਾਰਨ ਤੋਂ ਬਾਅਦ ਆਪਣੇ ਚੋਣ ਖਰਚਿਆਂ ਦਾ ਵੇਰਵਾ ਜਮ੍ਹਾਂ ਨਹੀਂ ਕਰਵਾਇਆ ਸੀ, ਜਿਸ ਕਾਰਨ ਇਸ ਨੂੰ ਚੋਣ ਕਮਿਸ਼ਨ ਦੇ ਨਿਯਮ ਅਤੇ ਕਾਨੂੰਨਾਂ ਦੀ ਉਲੰਘਣਾ ਮੰਨਿਆ ਗਿਆ ਤੇ ਇੰਝ ਸੇਰਗਿੱਲ ਦੇ ਨਾਲ ਨਾਲ ‘ਆਪ’ ਦੀਆਂ ਆਸਾਂ, ਉਮੀਦਾਂ ‘ਤੇ ਪਾਣੀ ਫਿਰਦਾ ਨਜ਼ਰ ਆ ਰਿਹਾ ਹੈ। ਆਪ’ ਦੇ ਵਿਰੋਧੀ ਸੇਰਗਿੱਲ ਦੀ ਨਾਮਜ਼ਦਗੀ ਰੱਦ ਹੋਣ ਦੀਆਂ ਖ਼ਬਰਾਂ ਆਉਣ ਤੋਂ ਬਾਅਦ ਕੱਛਾਂ ਵਜਾਂਉਦੇ ਦਿਖਾਈ ਦਿੰਦੇ ਹਨ। 

ਇਸ ਸਬੰਧ ਵਿੱਚ ਚੋਣ ਅਧਿਕਾਰੀ ਨੇ  ਬੀਤੇ ਦਿਨੀਂ ਜਾਣਕਾਰੀ ਦਿੱਤੀ ਸੀ, ਕਿ ਨਰਿੰਦਰ ਸਿੰਘ ਸੇਰਗਿੱਲ ਦੇ ਕਾਗਜਾਂ ਦੀ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਨਰਿੰਦਰ ਸਿੰਘ ਸੇਰਗਿੱਲ ਦਾ ਨਾਂ ਚੋਣ ਕਮਿਸ਼ਨ ਵੱਲੋਂ ਅਯੋਗ ਕਰਾਰ ਦਿੱਤੇ ਜਾ ਚੁੱਕੇ ਉਮੀਦਵਾਰਾਂ ਦੀ ਲਿਸਟ ਵਿੱਚ ਦਰਜ ਹੈ, ਲਿਹਾਜਾ ਉਨ੍ਹਾਂ ਦੇ ਨਾਮਜ਼ਦਗੀ ਕਾਗਜ ਯੋਗ ਕਰਾਰ ਨਹੀਂ ਦਿੱਤੇ ਜਾ ਸਕਦੇ ਸਨ।

Share This Article
Leave a Comment