ਇਸਲਾਮਾਬਾਦ: ਪਾਕਿਸਤਾਨ ਦੇ ਇਸਲਾਮਾਬਾਦ ਦੀ ਅਲ ਨੂਰ ਕਲੋਨੀ ‘ਚ ਇਕ ਗਰਭਵਤੀ ਔਰਤ ਨੂੰ ਉਸ ਦੇ ਹੀ ਪਤੀ ਨੇ ਜਬਰੀ ਤੇਜ਼ਾਬ ਪਿਲਾ ਦਿੱਤਾ ਜਿਸ ਤੋਂ ਬਾਅਦ ਔਰਤ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਮਹਿਲਾ ਰਾਜਧਾਨੀ ਦੀ ਅਲ ਨੂਰ ਕਲੋਨੀ ਦੀ ਰਹਿਣ ਵਾਲੀ ਸੀ। ਉਸ ਦੇ ਪਤੀ ਨੇ ਜ਼ਬਰਦਸਤੀ ਉਸ ਨੂੰ ਤੇਜ਼ਾਬ ਪਿਲਾ ਦਿੱਤਾ ਜ਼ਿੰਦਗੀ ਅਤੇ ਮੌਤ ਨਾਲ 5 ਦਿਨ ਜੂਝਣ ਮਗਰੋਂ ਬੁੱਧਵਾਰ ਨੂੰ ਹਸਪਤਾਲ ਵਿਚ ਮਹਿਲਾ ਨੇ ਦਮ ਤੋੜ ਦਿੱਤਾ।
ਪੁਲਿਸ ਨੇ ਮ੍ਰਿਤਕਾ ਦੇ ਭਰਾ ਦੀ ਸ਼ਿਕਾਇਤ ‘ਤੇ ਐੱਫ.ਆਈ.ਆਰ. ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੇ ਭਰਾ ਨੇ ਸ਼ਿਕਾਇਤ ‘ਚ ਕਿਹਾ ਹੈ ਕਿ ਉਸ ਦੀ ਭੈਣ ਦੀ ਇਕ 9 ਸਾਲ ਦੀ ਬੇਟੀ ਹੈ। ਭਰਾ ਮੁਤਾਬਕ ਉਸ ਨੂੰ ਅਤੇ ਪਰਿਵਾਰ ਦੇ ਕਿਸੇ ਹੋਰ ਮੈਂਬਰ ਨੂੰ ਇਸ ਘਟਨਾ ਦੇ ਬਾਰੇ ਵਿਚ ਨਹੀਂ ਦੱਸਿਆ ਗਿਆ। ਉਸ ਨੂੰ ਇਹ ਜਾਣ ਦੇ ਸਦਮਾ ਲੱਗਾ ਕਿ ਉਸ ਦੀ ਭੈਣ ਨੂੰ ਜ਼ਬਰਦਸਤੀ ਐਸਿਡ ਪਿਲਾ ਕੇ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਗਿਆ।
ਜੀਓ ਨਿਊਜ਼ ਮੁਤਾਬਕ ਪੁਲਸ ਨੇ ਧਾਰਾ 336 ਦੇ ਤਹਿਤ ਐੱਫ.ਆਈ.ਆਰ. ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਹਿਲਾ ਨੇ ਇਸ ਘਟਨਾ ਤੋਂ ਦੂਜੇ ਦਿਨ ਮ੍ਰਿਤ ਬੱਚੇ ਨੂੰ ਜਨਮ ਦਿੱਤਾ। ਪੁਲਿਸ ਨੇ ਦੱਸਿਆ ਕਿ ਮਹਿਲਾ ਦੀ ਮੈਡੀਕਲ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਆਉਣ ਦੇ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।