ਸ਼ੇਰ ਸਿੰਘ ਘੁਬਾਇਆ ਨੇ ਮਿਲਾਇਆ ਕਾਂਗਰਸ ਨਾਲ ਹੱਥ

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਤੋਂ ਬਆਦ ਲੋਕ ਸਭਾ ਹਲਕਾ ਫ਼ਿਰੋਜਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਕਾਂਗਰਸ ਨਾਲ ਹੱਥ ਮਿਲਾ ਲਿਆ ਹੈ। ਜਿਨ੍ਹਾਂ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਵਲੋਂ ਦਿੱਲੀ ਵਿਖੇ ਪਾਰਟੀ ਵਿਚ ਸ਼ਾਮਲ ਕੀਤਾ ਗਿਆ।

ਦੱਸ ਦਈਏ ਕਿ ਬੀਤੇ ਦਿਨ ਫਾਜ਼ਿਲਕਾ-ਫਿਰੋਜ਼ਪੁਰ ਰੋਡ ‘ਤੇ ਸਥਿਤ ਆਪਣੇ ਦਫਤਰ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਅਸਤੀਫੇ ਦੀ ਲਿਖਤੀ ਕਾਪੀ ਮੀਡੀਆ ਨੂੰ ਦਿਖਾਉਂਦਿਆਂ ਸ਼ੇਰ ਸਿੰਘ ਘੁਬਾਇਆ ਨੇ ਕਿਹਾ ਕਿ ਜਿਸ ਪਾਰਟੀ ਦਾ ਮੈਂ ਜਲਾਲਾਬਾਦ ‘ਚ ਅਧਾਰ ਬਣਾਇਆ, ਉਸ ਪਾਰਟੀ ਦੇ ਮੌਜੂਦਾ ਪ੍ਰਧਾਨ ਦੀਆਂ ਨੀਤੀਆਂ ਅਤੇ ਉਸ ਦੀ ਕਾਰਗੁਜ਼ਾਰੀ ਤੋਂ ਦੁਖੀ ਹੋ ਕੇ ਪਾਰਟੀ ਨੂੰ ਅਲਵਿਦਾ ਕਹਿਣਾ ਪੈ ਰਿਹਾ ਹੈ।

ਜਿਕਰਯੋਗ ਹੈ ਕਿ ਸ਼ੇਰ ਸਿੰਘ ਘੁਬਾਇਆ ਜਲਾਲਾਬਾਦ ਤੋਂ ਦੋ ਵਾਰ ਅਕਾਲੀ ਦਲ ਦੇ ਵਿਧਾਇਕ ਅਤੇ 2 ਵਾਰ ਫ਼ਿਰੋਜ਼ਪੁਰ ਤੋਂ ਅਕਾਲੀ ਦਲ ਦੇ ਸਾਂਸਦ ਰਹਿ ਚੁੱਕੇ ਹਨ ਤੇ ਹੁਣ ਉਹ ਫ਼ਿਰੋਜ਼ਪੁਰ ਤੋਂ ਮੌਜੂਦਾ ਸਾਂਸਦ ਵੀ ਨੇ ਇਸ ਦੇ ਨਾਲ ਹੀ ਤੁਹਾਨੂੰ ਇਹ ਵੀ ਦੱਸ ਦਈਏ ਕਿ ਸ਼ੇਰ ਸਿੰਘ ਘੁਬਾਇਆ ਦਾ ਪੁੱਤਰ ਦਵਿੰਦਰ ਸਿੰਘ ਘੁਬਾਇਆ ਕਾਂਗਰਸ ਪਾਰਟੀ ਦੇ ਫਾਜ਼ਿਲਕਾ ਤੋਂ ਵਿਧਾਇਕ ਸਨ।

Check Also

MLA ਬਲਕਾਰ ਸਿੱਧੂ ਨੇ ਰੰਗੇ ਹੱਥੀਂ ਫੜਿਆ ਰਿਸ਼ਵਤ ਲੈਂਦਾ ASI

ਬਠਿੰਡਾ : ਰਾਮਪੁਰਾ ਫੂਲ ਤੋਂ ਆਪ ਵਿਧਾਇਕ ਬਲਕਾਰ ਸਿੱਧੂ ਨੇ  ਥਾਣਾ ਦਿਆਲਪੁਰਾ ਭਾਈਕਾ ਦੇ ਏਐੱਸਆਈ ਜਗਤਾਰ …

Leave a Reply

Your email address will not be published.