ਸਮਾਂ ਆ ਗਿਆ ਹੈ ਕਿ ਕਸ਼ਮੀਰ ਮਾਮਲੇ ‘ਚ ਦਖਲ ਦੇਣ ਡੋਨਲਡ ਟਰੰਪ: ਇਮਰਾਨ ਖਾਨ

TeamGlobalPunjab
2 Min Read

ਇਸਲਾਮਾਬਾਦ: ਜੰਮੂ-ਕਸ਼ਮੀਰ ਦੇ ਅਚਾਨਕ ਵੱਧ ਰਹੇ ਤਣਾਅ ਨੂੰ ਦੇਖਦਿਆਂ ਪਾਕਿਸਤਾਨ ਸਰਕਾਰ ਦੀ ਪਰੇਸ਼ਾਨੀਆਂ ਵੱਧ ਗਈਆਂ ਹਨ। ਇਸ ਹਿੱਲਜੁਲ ਦੇ ਚਲਦਿਆਂ ਪਾਕਿਸਤਾਨ ਵੱਲੋਂ ਨੈਸ਼ਨਲ ਸਕਿਊਰਟੀ ਕਮੇਟੀ ਨੇ ਬੈਠਕ ਕੀਤੀ। ਇਸ ਬੈਠਕ ਤੋਂ ਬਾਅਦ ਇਮਰਾਨ ਖਾਨ ਨੇ ਬੀਤੇ ਦਿਨੀਂ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਭਾਰਤ ਦੇ ਇਸ ਸਖਤ ਰਵਈਏ ਕਾਰਨ ਖੇਤਰ ‘ਚ ਮਾਹੌਲ ਵਿਗੜ ਸਕਦਾ ਹੈ।

ਇਮਰਾਨ ਖਾਨ ਨੇ ਐਤਵਾਰ ਨੂੰ ਕਿਹਾ ਕਿ ਵਾਦੀ ‘ਚ ਵੱਧ ਰਹੇ ਤਣਾਅ ਦੇ ਚਲਦਿਆਂ ਹਿੰਸਾ ਵੱਧ ਸਕਦੀ ਹੈ ਤੇ ਹੁਣ ਉਹ ਸਮਾਂ ਆ ਗਿਆ ਹੈ ਕਿ ਇਸ ਮਾਮਲੇ ‘ਚ ਅਮਰੀਕੀ ਰਾਸ਼ਟਰਪਤੀ ਟਰੰਪ ਦਖਲ ਦੇਣ।

- Advertisement -

ਇਮਰਾਨ ਖਾਨ ਨੇ ਇੱਕ ਹੋਰ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਉਹ ਭਾਰਤ ਦੇ ਕਿਸੇ ਵੀ ਹਮਲਾਵਰ ਰੁਖ਼ ਦਾ ਜਵਾਬ ਦੇਣ ਲਈ ਤਿਆਰ ਹਨ। ਇਮਰਾਨ ਖਾਨ ਨੇ ਰਾਸ਼ਟਰੀ ਸੁਰੱਖਿਆ ਕਮੇਟੀ ਦੀ ਬੈਠਕ ਫੋਜ ਦੇ ਉਨ੍ਹਾਂ ਦੋਸ਼ਾਂ ਤੋਂ ਬਾਅਦ ਬੁਲਾਈ ਜਿਸ ਵਿੱਚ ਭਾਰਤ ਵੱਲੋਂ ਪਾਕਿਸਤਾਨ ਦੇ ਕਬਜੇ ਵਾਲੇ ਕਸ਼ਮੀਰ ‘ਚ ਆਮ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਕਲਸਟਰ ਬੰਬਾਂ ਦੀ ਵਰਤੋਂ ਕਰਨ ਦੀ ਗੱਲ ਕਹੀ ਗਈ ਸੀ ਜਦਕਿ ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕਰ ਦਿੱਤਾ।

ਦੱਸ ਦੇਈਏ ਰਾਜ ਸਭਾ ‘ਚ ਅੱਜ ਅਮਿਤ ਸ਼ਾਹ ਵਲੋਂ ਧਾਰਾ 370 ਨੂੰ ਹਟਾਉਣ ਦੇ ਸੰਕਲਪ ਨੂੰ ਪੇਸ਼ ਕੀਤਾ ਜਿਸ ਨੂੰ ਰਾਸ਼ਟਰਪਤੀ ਨੇ ਮਨਜ਼ੂਰੀ ਵੀ ਦੇ ਦਿੱਤੀ ਹੈ। ਜਿਸ ‘ਤੇ ਵੱਖਵਾਦੀ ਧਿਰਾਂ ਵੱਲੋਂ ਰੋਸ ਮੁਜਹਾਰੇ ਕੀਤੇ ਜਾ ਰਹੇ ਹਨ। ਕਸ਼ਮੀਰ ’ਚ ਚੱਪੇ-ਚੱਪੇ ‘ਤੇ ਸੁਰੱਖਿਆ ਤਾਇਨਾਤ ਕੀਤੀ ਗਈ ਹੈ ਇਸ ਦੇ ਨਾਲ ਹੀ ਉੱਥੇ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ‘ਚ ਹੋਰ ਤਣਾਅ ਵਧ ਸਕਦਾ ਹੈ।

- Advertisement -
Share this Article
Leave a comment