ਸਾਬਕਾ ਮੰਤਰੀ ਧਰਮਸੋਤ ਤੇ ਗਿਲਜੀਆਂ ਦੇ ਭਤੀਜੇ ਨੂੰ ਮਿਲੀ ਜ਼ਮਾਨਤ

Prabhjot Kaur
1 Min Read

ਚੰਡੀਗੜ੍ਹ: ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੂੰ ਜੰਗਲਾਤ ਘੁਟਾਲੇ ਮਾਮਲੇ ‘ਚ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਦੋਵਾਂ ਦੀ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਹੈ।

ਦੱਸਣਯੋਗ ਹੈ ਕਿ ਪਿਛਲੀ ਵਾਰ ਹੋਈ ਸੁਣਵਾਈ ਦੌਰਾਨ ਹਾਈਕੋਰਟ ਨੇ ਸਾਧੂ ਸਿੰਘ ਧਰਮਸੋਤ ਅਤੇ ਦਲਜੀਤ ਸਿੰਘ ਨੂੰ ਕੋਈ ਰਾਹਤ ਦਿੱਤੇ ਬਗੈਰ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸਾਧੂ ਸਿੰਘ ਧਰਮਸੋਤ ਉੱਤੇ ਜੰਗਲਾਤ ਮੰਤਰੀ ਹੁੰਦਿਆਂ ਰੁੱਖ ਕੱਟਣ ਦੇ ਮਾਮਲੇ ‘ਚ ਰਿਸ਼ਵਤ ਲੈਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਧਰਮਸੋਤ ਖ਼ਿਲਾਫ਼ 6 ਜੂਨ ਨੂੰ ਮੁਹਾਲੀ ਵਿੱਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਸੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਉੱਥੇ ਹੀ ਇਸੇ ਮਾਮਲੇ ਵਿੱਚ ਹਿੱਸੇਦਾਰ ਹੋਣ ਕਾਰਨ ਕਾਂਗਰਸੀ ਆਗੂ ਸੰਗਤ ਸਿੰਘ ਗਿਲਜੀਆਂ ‘ਤੇ ਵੀ ਮਾਮਲਾ ਦਰਜ ਕੀਤਾ ਗਿਆ ਸੀ। ਜਿਨ੍ਹਾਂ ਨੂੰ ਹਾਈਕੋਰਟ ਵੱਲੋਂ ਅਗਾਉਂ ਜਮਾਨਤ ਮਿਲ ਚੁੱਕੀ ਹੈ। ਜਦਕਿ ਉਨ੍ਹਾਂ ਦੇ ਭਤੀਜੇ ਨੂੰ ਵਿਜੀਲੈਂਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment