ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਦੇਹਾਂਤ

TeamGlobalPunjab
1 Min Read

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦਾ ਅੱਜ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ।

 

 

 

ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਫ਼ਸੋਸ ਪ੍ਰਗਟ ਕੀਤਾ ਹੈ।

ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਖ਼ਾਲਸਾ ਵਧੀਕ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਵੱਖ-ਵੱਖ ਧਾਰਮਿਕ ਅਤੇ ਸਿਆਸੀ ਹਸਤੀਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

Share This Article
Leave a Comment