ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਾ ਮਿਲਣ ‘ਤੇ ਪਾਕਿ ਨੇ ਕੀਤਾ ਵੱਡਾ ਦਾਅਵਾ

ਨਵੀਂ ਦਿੱਲੀ : ਬੀਤੀ ਕੱਲ੍ਹ 130 ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਜਾਣ ਦੀ ਇਜਾਜ਼ਤ ਨਾ ਮਿਲਣ ਦੀ ਮਾਮਲਾ ਸਾਹਮਣੇ ਆਇਆ ਸੀ। ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਸਿੱਖ ਸ਼ਰਧਾਲੂਆਂ ਕੋਲ ਸਾਰੇ ਜਰੂਰੀ ਕਾਗਜਾਤ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਇਜਾਜ਼ਤ ਨਹੀਂ ਮਿਲੀ। ਇਸ ਮਾਮਲੇ ਸਬੰਧੀ ਹੁਣ ਪਾਕਿਸਤਾਨ ਨੇ ਦਾਅਵਾ ਕੀਤਾ ਹੈ ਕਿ ਭਾਰਤ ਨੇ ਪਾਕਿਸਤਾਨ ਦੀ ਉਸ ਟ੍ਰੇਨ ਨੂੰ ਭਾਰਤ ‘ਚ ਸ਼ਾਮਲ ਹੋਣ ਦੀ ਇਜਾਜ਼ਤ ਹੀ ਨਹੀਂ ਦਿੱਤੀ ਜਿਹੜੀ ਕਿ ਇਨ੍ਹਾਂ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਲੈਣ ਜਾ ਰਹੀ ਸੀ। ਉਨ੍ਹਾਂ ਕਿਹਾ ਹੈ ਕਿ ਇਹ ਜਥਾ ਸ਼ੁੱਕਰਵਾਰ ਨੂੰ ਉੱਥੇ ਹੋਏ ਜੋੜ ਮੇਲੇ ‘ਚ ਸ਼ਾਮਲ ਹੋਣ ਲਈ ਆ ਰਿਹਾ ਸੀ।

ਪਾਕਿਸਤਾਨ ਦੇ ਘੱਟ ਗਿਣਤੀ ਅਤੇ ਧਾਰਮਿਕ ਸਥਾਨ ਮਾਮਲਿਆਂ ਦਾ ਪ੍ਰਬੰਧ ਕਰਨ ਵਾਲੀ ਸਰਕਾਰੀ ਸੰਸਥਾ ਇਵਾਕਿਊ ਟੂਰਿਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਦੇ ਬੁਲਾਰੇ ਆਮੀਰ ਹਾਸ਼ਮੀ ਨੇ ਕਿਹਾ ਹੈ ਕਿ ਪਾਕਿ ਵੱਲੋਂ ਇਨ੍ਹਾਂ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਦੇ ਦਿੱਤਾ ਗਿਆ ਸੀ ਪਰ ਭਾਰਤੀ ਅਧਿਕਾਰੀਆਂ ਨੇ ਟ੍ਰੇਨ ਨੂੰ ਸੀਮਾਂ ਅੰਦਰ ਦਾਖਲ ਨਹੀਂ ਹੋਣ ਦਿੱਤਾ। ਉੱਧਰ ਦੂਜੇ ਪਾਸੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਾਰਾ ਸਿੰਘ ਨੇ ਇਸ ਮਾਮਲੇ ‘ਚ ਨਿਰਾਸ਼ਾ ਪ੍ਰਗਟ ਕੀਤੀ ਹੈ।

Check Also

ਆਂਧਰਾ ਪ੍ਰਦੇਸ਼ ‘ਚ ਪੀਐੱਮ ਮੋਦੀ ਦੇ ਹੈਲੀਕਾਪਟਰ ਨੇੜੇ ਛੱਡੇ ਗਏ ਗੁਬਾਰੇ, 3 ਕਾਂਗਰਸੀ ਵਰਕਰ ਹਿਰਾਸਤ ‘ਚ

ਅਮਰਾਵਤੀ- ਆਂਧਰਾ ਪ੍ਰਦੇਸ਼ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੈਲੀਕਾਪਟਰ ਦੇ ਉਡਾਣ ਭਰਨ ਤੋਂ …

Leave a Reply

Your email address will not be published.