ਮੁਕਤਸਰ ਸਾਹਿਬ : ਲੋਕ ਸਭਾ ਚੋਣਾਂ ਦਾ ਮੈਦਾਨ ਪੂਰੀ ਤਰ੍ਹਾ ਭਖ ਚੁੱਕਾ ਹੈ, ਜਿਸ ਨੂੰ ਲੈ ਕੇ ਸਿਆਸੀ ਲੀਡਰ ਇੱਕ ਦੂਸਰੇ ਉਪਰ ਤਿੱਖੇ ਹਮਲੇ ਕਰ ਰਹੇਂ ਹਨ। ਇਸੇ ਮਾਹੌਲ ‘ਚ ਬੀਤੇ ਦਿਨੀਂ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਪਹੁੰਚੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਮੈਂ ਬੇਅਦਬੀ ਦੇ ਦੋਸ਼ੀਆ ਨੂੰ ਸਜ਼ਾ ਨਾ ਦਵਾ ਸਕਿਆ ਤਾਂ ਸਿਆਸਤ ਛੱਡ ਦੇਵਾਂਗਾ। ਸਿੱਧੂ ਵੱਲੋਂ ਦਿੱਤੇ ਇਸ ਬਿਆਨ ਦਾ ਜਵਾਬ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਬਠਿੰਡਾ ਤੋਂ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਤਿੱਖੇ ਸ਼ਬਦਾਂ ‘ਚ ਦਿੱਤਾ ਹੈ। ਬੀਬਾ ਹਰਸਿਮਰਤ ਕੌਰ ਬਾਦਲ ਨੇ ਆਪਣਾ ਜਵਾਬ ਦਿੰਦਿਆਂ ਸਿੱਧੂ ਨੂੰ ਸਿਆਸਤ ਛੱਡਣ ਲਈ ਤਿਆਰੀ ਕਰਨ ਦੀ ਸਲਾਹ ਦਿੱਤੀ ਹੈ।
ਇਸ ਤੋਂ ਇਲਾਵਾ ਕੈਬਨਿਟ ਮੰਤਰੀ ਮਨਪ੍ਰੀਤ ਬਾਦਲ ਨੇ ਕੁਝ ਦਿਨਾਂ ਪਹਿਲਾ ਇਹ ਬਿਆਨ ਦਿੱਤਾ ਸੀ ਕਿ ਜੇਕਰ ਰਾਜਾ ਵੜਿੰਗ ਚੋਣ ਹਾਰ ਦੇ ਨੇ ਤਾਂ ਉਹ ਮਰ ਜਾਣਗੇ। ਬੀਬੀ ਬਾਦਲ ਨੇ ਮਨਪ੍ਰੀਤ ਬਾਦਲ ਦੇ ਇਸ ਬਿਆਨ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਵੀ ਆਪਣੇ ਭੋਗ ਦੀ ਤਿਆਰੀ ਕਰ ਲੈਣ। ਇੱਥੇ ਹੀ ਉਨ੍ਹਾਂ ਨੇ ਕੈਪਟਨ ‘ਤੇ ਵੀ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਉਹ ਵੀ ਆਪਣੀ ਕੁਰਸੀ ਛੱਡਣ ਦੀ ਤਿਆਰੀ ਕਰ ਲੈਣ।