Home / ਸਿਆਸਤ / ਸਿੱਧੂ ਦੇ ਵਿਭਾਗ ਨੇ ਕੋਈ ਕੰਮ ਨਹੀਂ ਕੀਤਾ ਤਾਹੀਓਂ ਸ਼ਹਿਰਾਂ ਤੋਂ ਲੀਡ ਨਹੀਂ ਮਿਲੀ : ਕੈਪਟਨ..

ਸਿੱਧੂ ਦੇ ਵਿਭਾਗ ਨੇ ਕੋਈ ਕੰਮ ਨਹੀਂ ਕੀਤਾ ਤਾਹੀਓਂ ਸ਼ਹਿਰਾਂ ਤੋਂ ਲੀਡ ਨਹੀਂ ਮਿਲੀ : ਕੈਪਟਨ..

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਮੌਜੂਦਾ ਚੋਣਾਂ ਦੌਰਾਨ ਸੂਬਾ ਸਰਕਾਰ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਬਿਆਨ ਕਾਰਨ ਪੰਜਾਬ ਕਾਂਗਰਸ ਨੂੰ ਜੋ ਸਿਆਸੀ ਨੁਕਸਾਨ ਹੋਇਆ ਹੈ ਉਸ ਸਬੰਧੀ ਉਹ ਮੌਜੂਦਾ ਚੋਣ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਉਹ ਕੁਲ ਹਿੰਦ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਵਿੱਚ ਜਾ ਕੇ ਮੁਲਾਕਾਤ ਕਰਨਗੇ ਤੇ ਇਸ ਸਬੰਧੀ ਉਹ ਹਾਈ ਕਮਾਂਡ ਨੂੰ ਸਿੱਧੂ ਵੱਲੋਂ ਚੋਣਾਂ ਤੋਂ ਇੱਕ ਦਿਨ ਪਹਿਲਾਂ ਦਿੱਤੇ ਗਏ ਬਿਆਨ ਤੋਂ ਵੀ ਜਾਣੂ ਕਰਵਾਉਣਗੇ। ਕੈਪਟਨ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਕੋਲ ਇਸ ਵੇਲੇ ਸਥਾਨਕ ਸਰਕਾਰਾਂ ਵਿਭਾਗ ਹੈ, ਤੇ ਇਸ ਵਿਭਾਗ ਦੇ ਮੰਤਰੀ ਰਹਿੰਦਿਆਂ ਉਨ੍ਹਾਂ ਨੇ ਸਹੀ ਕੰਮ ਨਹੀਂ ਕੀਤਾ ਜਿਸ ਕਾਰਨ ਮੌਜੂਦਾ ਚੋਣਾਂ ਦੌਰਾਨ ਪਾਰਟੀ ਨੂੰ ਸ਼ਹਿਰਾਂ ਵਿੱਚੋਂ ਲੀਡ (ਵੱਧ ਵੋਟਾਂ ਨਾ ਪੈਣਾ) ਨਹੀਂ ਮਿਲੀ।

ਸਿੱਧੂ ਬਾਰੇ ਅੱਗੇ ਬੋਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਹੜੇ ਬਿਆਨ ਨਵਜੋਤ ਸਿੰਘ ਸਿੱਧੂ ਨੇ ਚੋਣ ਪ੍ਰਚਾਰ ਖਤਮ ਹੋਣ ਤੋਂ ਇੱਕ ਦਿਨ ਪਹਿਲਾਂ ਦਿੱਤਾ ਹੈ, ਉਹ ਬਿਆਨ ਉਹ ਦੋ ਦਿਨ ਰੁਕ ਕੇ ਵੀ ਦੇ ਸਕਦੇ ਸਨ। ਕੈਪਟਨ ਅਨੁਸਰ ਨਵਜੋਤ ਸਿੰਘ ਸਿੱਧੂ ਨੇ ਦੋ ਜਗ੍ਹਾ ਪ੍ਰਚਾਰ ਕੀਤਾ ਹੈ ਤੇ ਕਾਂਗਰਸ ਪਾਰਟੀ ਇਨ੍ਹਾਂ ਦੋਵਾਂ ਸੀਟਾਂ ‘ਤੇ ਹਾਰੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੋ ਦਿਨ ਬਾਅਦ ਉਹ ਨਵੇਂ ਚੁਣੇ ਜਾਣ ਵਾਲੇ ਮੈਂਬਰ ਪਾਰਲੀਮੈਂਟਾਂ ਨੂੰ ਲੈ ਕੇ ਦਿੱਲੀ ਜਾ ਰਹੇ ਹਨ, ਜਿੱਥੇ ਜਾ ਕੇ ਉਹ ਕਾਂਗਰਸ ਹਾਈ ਕਮਾਂਡ ਨਾਲ ਪੰਜਾਬ ਦੇ ਅਹਿਮ ਮਸਲਿਆਂ ਬਾਰੇ ਵਿਚਾਰ ਚਰਚਾ ਕਰਨਗੇ। ਕੈਪਟਨ ਨੇ ਅੱਗੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੂਜੀ ਵਾਰ ਜਿੱਤ ਦੀ ਵਧਾਈ ਦਿੰਦੇ ਹਨ। ਕੈਪਟਨ ਅਨੁਸਾਰ ਬੇਸ਼ੱਕ ਉਨ੍ਹਾਂ ਨੇ ਪੰਜਾਬ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਜਿੱਤਣ ਲਈ ਮਿਸ਼ਨ 13 ਰੱਖਿਆ ਸੀ ਪਰ ਇਸ ਦੀ ਬਜਾਏ ਮਿਸ਼ਨ 8 ਹਾਸਲ ਹੋਣ ‘ਤੇ ਵੀ ਉਹ ਖੁਸ਼ ਹਨ। ਮੁੱਖ ਮੰਤਰੀ ਅਨੁਸਾਰ ਸੂਬੇ ਵਿੱਚ ਇਸ ਵੇਲੇ ਕੋਈ ਮੋਦੀ ਲਹਿਰ ਨਹੀਂ ਹੈ, ਤੇ ਸੰਨੀ ਦਿਓਲ ਵਰਗੇ ਜਿਹੜੇ ਉਮੀਦਵਾਰ ਦੀ ਜਿੱਤ ਹੋਈ ਹੈ ਉਹ ਵੀ ਉਨ੍ਹਾਂ ਦੀ ਅਦਾਕਾਰ ਵਾਲੀ ਦਿੱਖ ਦੀ ਜਿੱਤ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੀਜੇਪੀ ਹਿੰਦੂਵਾਦ ਰਣਨੀਤੀ ਅਪਣਾ ਰਹੀ ਹੈ, ਜਿਸ ਰਣਨੀਤੀ ‘ਤੇ ਕਾਂਗਰਸ ਪਾਰਟੀ ਵਿਚਾਰ ਚਰਚਾ ਕਰੇਗੀ।

 

Check Also

ਝੂਠਾ ਪੁਲਿਸ ਮੁਕਾਬਲਾ ਕੇਸ ‘ਚ ਪੈ ਗਿਆ ਰੌਲਾ? ਕੈਪਟਨ ਦੇ ਸੁਰੱਖਿਆ ਸਲਾਹਕਾਰ ਖ਼ੂਬੀ ਰਾਮ ਬਾਰੇ ਸੀਬੀਆਈ ਨੇ ਦਾਇਰ ਕਰ ਤਾ ਅਜਿਹਾ ਜਵਾਬ, ਕਿ ਅਦਾਲਤ ‘ਚ ਛਾ ਗਈ ਚੁੱਪੀ! ..

ਮੁਹਾਲੀ : ਸੀਬੀਆਈ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸੁਰੱਖਿਆ ਸਲਾਹਕਾਰ ਖੂਬੀ ਰਾਮ …

Leave a Reply

Your email address will not be published. Required fields are marked *