ਮਾਨਸਾ : ਹਰ ਦਿਨ ਕੋਈ ਨਾ ਕੋਈ ਪੰਜਾਬੀ ਗਾਇਕ ਮੁਸੀਬਤ ਚ ਪੈਂਦਾ ਹੀ ਰਹਿੰਦਾ ਹੈ। ਜਿਸ ਦੇ ਚਲਦਿਆ ਬੀਤੇ ਦਿਨੀ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਮਨਕਿਰਤ ਔਲਖ ਦੀਆ ਮੁਸ਼ਕਿਲਾਂ ਵੱਧ ਗਈਆਂ ਸਨ। ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਅਦਾਲਤ ਵਲੋਂ ਰਾਹਤ ਮਿਲ ਗਈ ਹੈ। ਜੀ ਹਾਂ ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਖਿਲਾਫ ਜਿਨ੍ਹਾਂ ਧਾਰਾਵਾਂ ਤਹਿਤ ਪਰਚਾ ਦਰਜ਼ ਕੀਤਾ ਗਿਆ ਸੀ ਉਨ੍ਹਾਂ ਅਧੀਨ ਥਾਣੇ ਵਿਚ ਹੀ ਪੁਲਿਸ ਆਪਣੇ ਪੱਧਰ ਤੇ ਜ਼ਮਾਨਤ ਦੇ ਸਕਦੀ ਹੈ। ਰਿਪੋਰਟਾਂ ਮੁਤਾਬਿਕ ਪੁਲਿਸ ਵਲੋਂ ਉਨ੍ਹਾਂ ਨੂੰ ਜ਼ਮਾਨਤ ਨਹੀਂ ਸੀ ਦਿਤੀ ਜਾ ਰਹੀ ਜਿਸ ਕਾਰਨ ਅਦਾਲਤ ਦੇ ਨਿਰਦੇਸ਼ਾਂ ਤੇ ਇਹ ਜ਼ਮਾਨਤ ਮਿਲੀ ਹੈ। ਦੱਸਣਯੋਗ ਹੈ ਕਿ ਗੀਤਾਂ ਵਿਚ ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਦੋਸ਼ ਚ ਉਨ੍ਹਾਂ ਖਿਲਾਫ ਪੁਲਸ ਵੱਲੋਂ ਧਾਰਾ 294, 504 ਤੇ 149 ਆਈ. ਪੀ. ਸੀ. ਦੇ ਤਹਿਤ ਥਾਣਾ ਸਦਰ ਮਾਨਸਾ ‘ਚ ਮੁਕੱਦਮਾ ਦਰਜ ਕੀਤਾ ਗਿਆ ਸੀ।
ਸਿੱਧੂ ਮੂਸੇਵਾਲਾ ਨੂੰ ਮਿਲੀ ਰਾਹਤ, ਜਾ ਸਕਦੇ ਸਨ ਜੇਲ੍ਹ?
Leave a Comment
Leave a Comment