ਸੁਮੇਧ ਸੈਣੀ ਮਾਮਲੇ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਬਿਆਨ 

TeamGlobalPunjab
1 Min Read

ਚੰਡੀਗੜ੍ਹ  (ਬਿੰਦੂ ਸਿੰਘ) : ਟਵਿੱਟਰ ਤੇ ਇਕ ਪੋਸਟ ਰਾਹੀਂ ਮੰਤਰੀ ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਐਡਵੋਕੇਟ ਜਨਰਲ , ਗ੍ਰਹਿ ਸਕੱਤਰ ਅਤੇ ਮੁੱਖ ਡਾਇਰੈਕਟਰ ਵਿਜੀਲੈਂਸ ਨੂੰ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਵੇ । ਰੰਧਾਵਾ ਨੇ ਸੈਣੀ ਮਾਮਲੇ ਵਿੱਚ ਇਨ੍ਹਾਂ ਦੀ ਅਸਫ਼ਲਤਾ ਦਾ ਹਵਾਲਾ ਦਿੰਦੇ ਹੋਏ ਬਿਆਨ ਜਾਰੀ ਕੀਤਾ ।

ਮੰਤਰੀ ਸੁਖਜਿੰਦਰ ਰੰਧਾਵਾ ਨੇ ਪਿਛਲੇ ਲੰਮੇ ਸਮੇਂ ਤੋਂ ਸੈਣੀ ਮਾਮਲੇ ਤੇ ਸਖ਼ਤ ਰਵੱਈਆ ਅਖ਼ਤਿਆਰ ਕੀਤਾ ਹੋਇਆ ਸੀ ਅਤੇ ਉਹ ਇਸ ਨੂੰ ਲੈ ਕੇ ਵਾਰ ਵਾਰ ਆਪਣੀ ਹੀ ਸਰਕਾਰ ਨੂੰ ਘੇਰਦੇ ਨਜ਼ਰ ਆਏ । ਖ਼ਾਸ ਕਰਕੇ ਇਸ ਮਾਮਲੇ ‘ਚ ਨਾਕਾਮੀ ਲਈ ਐਡਵੋਕੇਟ ਜਨਰਲ ਅਤੇ ਕਈ ਅਫ਼ਸਰਾਂ ਨੂੰ ਵਜ੍ਹਾ ਮੰਨਦੇ ਹਨ ।

Share this Article
Leave a comment