ਸੂਬੇ ਅੰਦਰ ਨਹੀਂ ਰੁਕ ਰਿਹਾ ਦੁਰਘਟਨਾਵਾਂ ਦਾ ਸਿਲਸਿਲਾ! ਟਰਾਲੇ ਨੇ ਮਾਰੀ ਮੋਟਰ ਸਾਇਕਲ ਸਵਾਰ ਨੂੰ ਟੱਕਰ, ਮੌਤ

TeamGlobalPunjab
1 Min Read

ਕਪੂਰਥਲਾ : ਅੱਜ ਅਨੰਦਰਪੁਰ ਸਾਹਿਬ ਤੋਂ ਆ ਰਹੇ ਸ਼ਰਧਾਲੂਆਂ ਨਾਲ ਜਿੱਥੇ ਭਿਆਨਕ ਹਾਦਸਾ ਵਾਪਰਿਆ ਉੱਥੇ ਹੀ ਹੁਣ ਇੱਕ ਹੋਰ ਦਰਦਨਾਕ ਦੁਰਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਕਪੂਰਥਲਾ ਸੁਲਤਾਨਪੁਰ ਰੋਡ ‘ਤੇ ਇੱਕ ਅਗਿਆਤ ਟਰਾਲੇ ਵੱਲੋਂ ਮੋਟਰ ਸਾਇਕਲ ਚਾਲਕ ਨੂੰ ਟੱਕਰ ਮਾਰ ਦਿੱਤੀ ਗਈ। ਪਤਾ ਲੱਗਾ ਹੈ ਕਿ ਇਸ ਹਾਦਸੇ ਦੌਰਾਨ ਮੋਟਰ ਸਾਇਕਲ ਚਾਲਕ ਦੀ ਮੌਤ ਹੋ ਗਈ ਹੈ।

ਜਾਣਕਾਰੀ ਮੁਤਾਬਿਕ ਇਹ ਹਾਦਸਾ ਪਿੰਡ ਕੂਲੀਆਂ ਦੇ ਨੇੜੇ ਵਾਪਰਿਆ ਹੈ। ਇਸ ਮੋਟਰ ਸਾਇਕਲ ਨੂੰ ਟੱਕਰ ਮਾਰਨ ਤੋਂ ਬਾਅਦ ਟਰਾਲਾ ਚਾਲਕ ਫਰਾਰ ਦੱਸਿਆ ਜਾ ਰਿਹਾ ਹੈ। ਜੇਕਰ ਗੱਲ ਮ੍ਰਿਤਕ ਦੀ ਕਰੀਏ ਤਾਂ ਉਹ ਪਿੰਡ ਰਮੀਦੀ ਦਾ ਰਹਿਣ ਵਾਲਾ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਐਸਐਚਓ ਸਰਬਜੀਤ ਸਿੰਘ ਨੇ ਦੱਸਿਆ ਕਿ ਟਰਾਲੇ ਵੱਲੋਂ ਮੋਟਰ ਸਾਇਕਲ ਸਵਾਰ ਨੂੰ ਟੱਕਰ ਮਾਰੀ ਗਈ ਹੈ। ਉਨ੍ਹਾਂ ਦੱਸਿਆ ਮ੍ਰਿਤਕ ਦਾ ਨਾਮ ਜੋਗਾ ਸਿੰਘ ਹੈ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Share this Article
Leave a comment