ਸੂਬੇ ਅੰਦਰ ਲਗਾਤਾਰ ਵਿਗੜ ਰਿਹੈ ਅਮਨ ਕਨੂੰਨ! ਇੱਕ ਹੋਰ ਸ਼ਿਵ ਸੈਨਾ ਆਗੂ ‘ਤੇ ਸ਼ਰੇਆਮ ਹਮਲਾ!

TeamGlobalPunjab
2 Min Read

ਲੁਧਿਆਣਾ : ਸੂਬੇ ਅੰਦਰ ਕਾਤਲਾਨਾ ਹਮਲਿਆਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ। ਜਿਸ ਕਾਰਨ ਲਾਅ ਐਂਡ ਆਰਡਰ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਇਸੇ ਮਾਹੌਲ ਵਿੱਚ ਜਿੱਥੇ ਬੀਤੇ ਦਿਨੀਂ ਗੁਰਦਾਸਪੁਰ ‘ਚ ਸ਼ਿਵ ਸੈਨਾ ਹਿੰਦੁਸਤਾਨ ਦੇ ਯੂਥ ਵਿੰਗ ਦੇ ਪ੍ਰਦੇਸ਼ ਪ੍ਰਧਾਨ ਹਨੀ ਮਹਾਜਨ ‘ਤੇ  ਜਾਨ ਲੇਵਾ ਹਮਲਾ ਹੋਇਆ ਸੀ ਉੱਥੇ ਹੀ ਹੁਣ ਇੱਕ ਹੋਰ ਸ਼ਿਵ ਸੈਨਾ ਆਗੂ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਲੁਧਿਆਣਾ ਦੇ ਜਮਾਲਪੁਰ ਇਲਾਕੇ ‘ਚ ਸ਼ਿਵ ਸੈਨਾ ਆਗੁ ਅਮਿਤ ਅਰੋੜਾ ‘ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ।

 

ਦੱਸ ਦਈਏ ਕਿ ਇਹ ਹਮਲਾ ਸ਼ਿਵ ਸੈਨਾ ਪੰਜਾਬ ਪ੍ਰਧਾਨ ਮਨੀ ਸ਼ੇਰਾ ਦੇ ਦਫਤਰ ਵਿੱਚ ਹੋਇਆ ਹੈ। ਇਸ ਘਟਨਾ ਦੌਰਾਨ ਚੰਗੀ ਗੱਲ ਇਹ ਰਹੀ ਕਿ ਉਹ ਬਿਲਕੁਲ ਸੁਰੱਖਿਅਤ ਹਨ। ਇਸ ਤੋਂ ਬਾਅਦ ਸ਼ਿਵ ਸੈਨਾ ਆਗੂਆਂ ਨੇ ਸਮਰਾਲਾ ਚੌਂਕ ਵਿੱਚ ਧਰਨਾ ਲਗਾ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਵ ਸੈਨਾ ਆਗੂ ਅਮਿਤ ਅਰੋੜਾ ਨੇ ਦੱਸਿਆ ਕਿ ਉਹ ਜਦੋਂ ਆਪਣੇ ਦਫਤਰ ਵਿੱਚ ਬੈਠੇ ਸਨ ਤਾਂ ਇੱਕ ਗੋਲੀ ਚੱਲੀ ਜਿਹੜੀ ਕਿ ਉਨ੍ਹਾਂ ਦੀ ਗੱਡੀ ਵਿੱਚ ਲੱਗੀ। ਅਰੋੜਾ ਅਨੁਸਾਰ ਉਸ ਤੋਂ ਬਾਅਦ  ਉਨ੍ਹਾਂ ਨੇ ਤੁਰੰਤ ਹੀ ਘਟਨਾ ਬਾਰੇ ਪੁਲਿਸ ਅਧਿਕਾਰੀਆਂ ਨੂੰ ਸੂਚਨਾ ਦੇ ਦਿੱਤੀ। ਉਨ੍ਹਾਂ ਦੱਸਿਆ ਕਿ ਅਜਿਹਾ ਹੀ ਹਮਲਾ ਪਹਿਲਾਂ ਵੀ ਉਨ੍ਹਾਂ ‘ਤੇ ਸਾਲ 2016 ਦੌਰਾਨ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪਿਛਲੇ ਹਫਤੇ ਹੀ ਉਨ੍ਹਾਂ ਨੂੰ ਇੱਕ ਲੋਕਲ ਨੰਬਰ ਤੋਂ ਧਮਕੀਆਂ ਮਿਲੀਆਂ ਸਨ।

- Advertisement -

ਇੱਧਰ ਦੂਜੇ ਪਾਸੇ ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਉਹ ਘਟਨਾ ਦੀ ਜਾਂਚ ਕਰ ਰਹੇ ਹਨ ਅਤੇ ਉਨ੍ਹਾਂ ਨੇ ਫਰੈਂਸਿਕ ਟੀਮਾਂ ਨੂੰ ਬੁਲਾਇਆ ਹੈ। ਉਨ੍ਹਾਂ ਦੱਸਿਆ  ਕਿ ਅਮਿਤ ਅਰੋੜਾ ਕਾਰ ਬਜ਼ਾਰ ਦਾ ਕੰਮ ਕਰਦੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਉਹ ਘਟਨਾ ਦੀ ਜਾਂਚ ਕਰ ਰਹੇ ਹਨ।

Share this Article
Leave a comment