Breaking News
Repolling Punjab Panchayat Elections 2018

ਸੂਬੇ ਦੇ 8 ਜ਼ਿਲ੍ਹਿਆਂ ਦੇ 14 ਬੂਥਾਂ ‘ਤੇ ਅੱਜ ਮੁੜ ਪੈਣਗੀਆਂ ਵੋਟਾਂ

ਚੰਡੀਗੜ੍ਹ: ਵੋਟਾਂ ਦੌਰਾਨ ਗੜਬੜੀਆਂ ਦੀ ਰਿਪੋਰਟਾਂ ਪ੍ਰਾਪਤ ਹੋਣ ਤੋਂ ਬਾਅਦ ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਦੇ 8 ਜ਼ਿਲ੍ਹਿਆਂ ਦੇ 14 ਬੂਥਾਂ ‘ਤੇ ਸਰਪੰਚ ਤੇ ਪੰਚ ਦੇ ਅਹੁਦੇ ਲਈ ਲਈ ਮੁੜ ਵੋਟਾਂ ਪਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਸਨ। ਇਨ੍ਹਾਂ 14 ਬੂਥਾਂ ‘ਤੇ ਅੱਜ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪਾਈਆਂ ਜਾਣਗੀਆਂ।

ਪੰਜਾਬ ਰਾਜ ਚੋਣ ਕਮਿਸ਼ਨ ਮੁਤਾਬਕ ਅੰਮ੍ਰਿਤਸਰ ਜ਼ਿਲ੍ਹੇ ਦੇ ਵੇਰਕਾ ਬਲਾਕ ਦੇ ਪਿੰਡ ਵਡਾਲਾ ਭਿੱਟੇਵਿੰਡ ਅਤੇ ਬਲਾਕ ਹਰਸ਼ਾ ਛੀਨਾ ਦੀ ਪੰਚਾਇਤ ਦਾਲੇਹ ਦੀ ਸਮੁੱਚੀ ਪੰਚਾਇਤ, ਜ਼ਿਲ੍ਹਾ ਗੁਰਦਾਸਪੁਰ ਦੇ ਧਾਰੀਵਾਲ ਬਲਾਕ ਦੀ ਪੰਚਾਇਤ, ਬਜੁਰਗਵਾਲਾ ਦੀ ਸਮੁੱਚੀ ਪੰਚਾਇਤ ਤੇ ਇਸੇ ਬਲਾਕ ਦੇ ਪਿੰਡ ਚੌੜਾ ਦੀ ਵਾਰਡ ਨੰਬਰ 5 ਤੇ 6 ‘ਚ ਮੁੜ ਵੋਟਾਂ ਪੈਣਗੀਆਂ।

ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਬਲਾਕ ਦੇ ਪਿੰਡ ਲਖਮੀਰ ਕੇ ਹਿਠਾੜ ਦੀ ਸਮੁੱਚੀ ਪੰਚਾਇਤ ਅਤੇ ਇਸੇ ਬਲਾਕ ਅਧੀਨ ਆਉਂਦੇ ਨਾਨਕਪੁਰਾ ਪਿੰਡ ਦੇ ਮਹੱਲਾ ਨਾਨਕਪੁਰਾ ‘ਚ ਮੁੜ ਵੋਟਾਂ ਪੈਣਗੀਆਂ। ਲੁਧਿਆਣਾ ਜ਼ਿਲ੍ਹੇ ਦੇ ਬਲਾਕ ਸੁਧਾਰ ‘ਚ ਪੈਂਦੇ ਪਿੰਡ ਦੇਵਤਵਾਲ ਦੀ ਸਮੁੱਚੀ ਪੰਚਾਇਤ ਲਈ ਵੋਟਾਂ ਪੈਣਗੀਆਂ।

ਪਟਿਆਲਾ ਜ਼ਿਲ੍ਹੇ ਦੇ ਘਨੌਰ ਬਲਾਕ ਦੇ ਪਿੰਡ ਲਾਛੜੂ ਤੇ ਹਰੀ ਮਾਜਰਾ ਅਤੇ ਬਲਾਕ ਪਟਿਆਲਾ ਦੇ ਪਿੰਡ ਮਹਿਮਦਪੁਰ ਦੀ ਸਮੁੱਚੀ ਪੰਚਾਇਤ ਲਈ ਮੁੜ ਵੋਟਾਂ ਪੈਣਗੀਆਂ। ਜਲੰਧਰ ਦੇ ਗ੍ਰਾਮ ਪੰਚਾਇਤ ਸੈਦਪੁਰ ਝਿੜੀ (ਵੈਸਟ ਸਾਈਡ) ਦੇ ਵਾਰਡ ਨੰਬਰ 7 ‘ਚ ਮੁੜ ਵੋਟਾਂ ਪੈਣਗੀਆਂ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪਿੰਡ ਟਰੜਕ ਤੇ ਘਟੋਰ ‘ਚ ਸਰਪੰਚ ਲਈ ਮੁੜ ਵੋਟਾਂ ਪੈਣਗੀਆਂ ਜਦਕਿ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਵਾਲਾ ਦੇ ਪਿੰਡ ਰਤਨਗੜ੍ਹ ‘ਚ ਵੀ ਸਰਪੰਚੀ ਲਈ ਮੁੜ ਵੋਟਾਂ ਪਾਈਆਂ ਜਾਣਗੀਆਂ।

Check Also

BJP ਨੇਤਾ ਦੇ ਬੇਟੇ ਦੀ ਸੜਕ ਹਾਦਸੇ ‘ਚ ਹੋਈ ਮੌਤ, ਧੜ ਤੋਂ ਅਲੱਗ ਹੋਈ ਗਰਦਨ

ਨਿਊਜ਼ ਡੈਸਕ: ਹਰਿਆਣਾ ਦੇ ਅੰਬਾਲਾ ‘ਚ ਭਾਜਪਾ ਨੇਤਾ ਦੇ ਪ੍ਰਾਪਰਟੀ ਡੀਲਰ ਪੁੱਤਰ ਦੀ ਸੜਕ ਹਾਦਸੇ …

Leave a Reply

Your email address will not be published. Required fields are marked *