Home / News / ਸੋਨੂੰ ਸੂਦ ਨੇ ਕੀਤਾ ਸਪੱਸ਼ਟ ,ਭੈਣ ਮਾਲਵਿਕਾ ਲਈ ਨਹੀਂ ਕਰਨਗੇ ਚੋਣ ਪ੍ਰਚਾਰ,ਹਮੇਸ਼ਾ ਰਾਜਨੀਤੀ ਤੋਂ ਰਹਿਣਗੇ ਦੂਰ

ਸੋਨੂੰ ਸੂਦ ਨੇ ਕੀਤਾ ਸਪੱਸ਼ਟ ,ਭੈਣ ਮਾਲਵਿਕਾ ਲਈ ਨਹੀਂ ਕਰਨਗੇ ਚੋਣ ਪ੍ਰਚਾਰ,ਹਮੇਸ਼ਾ ਰਾਜਨੀਤੀ ਤੋਂ ਰਹਿਣਗੇ ਦੂਰ

ਚੰਡੀਗੜ੍ਹ: ਸੋਨੂੰ ਸੂਦ ਮਹਾਮਾਰੀ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪਿਛਲੇ 2 ਸਾਲਾਂ ਤੋਂ ਲਗਾਤਾਰ ਕੰਮ ਕਰ ਰਹੇ ਹਨ। ਸੋਨੂੰ ਸੂਦ ਭੈਣ ਮਾਲਵਿਕਾ ਸੂਦ ਦੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿੱਚ ਸ਼ਾਮਿਲ ਹੋਣ ਨਾਲ ਇੱਕ ਵਾਰ ਸੁਰਖੀਆਂ ਵਿੱਚ ਆ ਗਏ ਹਨ। ਦੱਸ ਦੇਈਏ ਕਿ ਭੈਣ ਮਾਲਵਿਕਾ ਦੇ ਪੰਜਾਬ ਕਾਂਗਰਸ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਸੋਨੂੰ ਸੂਦ ਜਲਦ ਹੀ ਆਪਣੀ ਸਿਆਸੀ ਪਾਰੀ ਦੀ ਸ਼ੁਰੂਆਤ ਕਰ ਸਕਦੇ ਹਨ। ਇਸ ਤੋਂ ਇਲਾਵਾ ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਆਪਣੀ ਭੈਣ ਲਈ ਚੋਣ ਪ੍ਰਚਾਰ ਕਰਨਗੇ। ਇਨ੍ਹਾਂ ਅਟਕਲਾਂ ਵਿਚਾਲੇ ਸੋਨੂੰ ਸੂਦ ਨੇ ਅਹਿਮ ਫੈਸਲਾ ਕੀਤਾ ਹੈ ।

ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਸੱਚਰ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ, ਜਿਸ ਲਈ ਤਿਆਰੀਆਂ ਜ਼ੋਰਾਂ ‘ਤੇ ਹਨ। ਭੈਣ ਦੇ ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਲੋਕ ਅੰਦਾਜ਼ਾ ਲਗਾ ਰਹੇ ਸਨ ਕਿ ਸੋਨੂੰ ਸੂਦ ਹੁਣ ਪੰਜਾਬ ‘ਚ ਭੈਣ ਲਈ ਚੋਣ ਪ੍ਰਚਾਰ ਕਰਦੇ ਨਜ਼ਰ ਆਉਣਗੇ। ਪਰ ਉਨ੍ਹਾਂ ਨੇ ਇਨ੍ਹਾਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਹੈ।  ਸੋਨੂੰ ਸੂਦ ਨੇ ਸਪੱਸ਼ਟ ਕੀਤਾ ਕਿ ਉਹ ਆਪਣੀ ਭੈਣ ਮਾਲਵਿਕਾ ਦੀ ਚੋਣ ਮੁਹਿੰਮ  ਦਾ ਹਿੱਸਾ ਨਹੀਂ ਹੋਣਗੇ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਭੈਣ ਦੇ ਕਾਂਗਰਸ ਵਿੱਚ ਸ਼ਾਮਿਲ ਹੋਣ ‘ਤੇ ਬਹੁਤ ਮਾਣ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਸ਼ਾਮਿਲ ਹੋ ਕੇ ਮਾਲਵਿਕਾ ਨੇ ਆਪਣੀ ਜ਼ਿੰਦਗੀ ਦਾ ਨਵਾਂ ਅਧਿਆਇ ਸ਼ੁਰੂ ਕੀਤਾ ਹੈ, ਜਿਸ ਦੇ ਲਈ ਮੇਰੀਆਂ ਸ਼ੁਭਕਾਮਨਾਵਾਂ ਹਮੇਸ਼ਾਂ ਉਸਦੇ ਨਾਲ ਹਨ। ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਉਹ ਲੋਕਾਂ ਦੇ ਸੰਪਰਕ ਵਿੱਚ ਰਹਿ ਕੇ ਉਨ੍ਹਾਂ ਦੀ ਮਦਦ ਕਰ ਸਕੇਗੀ।

Check Also

ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ ‘ਚੋਂ 60.75 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ …

Leave a Reply

Your email address will not be published. Required fields are marked *