Breaking News

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੀਆਂ ਤੁਕਾਂ ਦੀ ਕੀਤੀ ਸੀ ਦੁਰਵਰਤੋਂ

ਸਿੱਖ ਆਗੂਆਂ ਨੇ ਸੋਨੂ ਸੇਠੀ ਦੀ ਜ਼ੀਰਕਪੁਰ ਥਾਣੇ ਵਿੱਚ ਦਿੱਤੀ ਸ਼ਿਕਾਇਤ, ਮਾਮਲਾ ਦਰਜ
-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੀਆਂ ਤੁਕਾਂ ਦੀ ਕੀਤੀ ਸੀ ਦੁਰਵਰਤੋਂ

ਜੀਰਕਪੁਰ ਦੇ ਸੇਠੀ ਢਾਬੇ ਦੇ ਮਾਲਕ ਵਿਜੇ ਕੁਮਾਰ ਉਰਫ਼ ਸੋਨੂ ਸੇਠੀ ਖ਼ਿਲਾਫ਼ ਸਿੱਖ ਜਥੇਬੰਦੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੀਆਂ ਤੁਕਾਂ ਨੂੰ ਤੋੜਣ ਮਰੋੜਣ ਕੇ ਪੇਸ਼ ਕਰ ਆਪਣੇ ਢਾਬੇ ਤੇ ਬੁੱਧਵਾਰ ਨੂੰ ਔਰਤਾਂ ਲਈ ਆਯੋਜਿਤ ਤੀਆਂ ਦੇ ਤਿਉਹਾਰ ਮੌਕੇ ਪਵਿੱਤਰ ਗੁਰਬਾਣੀ ਦੀਆਂ ਤੁਕਾਂ ਤੇ ਗਿੱਧਾ ਪਾਇਆ ਸੀ ਜਿਸ ਤੋਂ ਬਾਅਦ ਇਹ ਵੀਡਿਓ ਸੋਸਲ ਮੀਡੀਆ ਤੇ ਵਾਇਰਲ ਕਰ ਦਿੱਤੀ ਗਈ ਸੀ ਜਿਸ ਨੂੰ ਦੇਖਣ ਤੋਂ ਬਾਅਦ ਸਿੱਖ ਸੰਗਤ ਵਿੱਚ ਰੋਸ਼ ਪਾਇਆ ਜਾ ਰਿਹਾ ਸੀ। ਮਾਮਲੇ ਸੰਬਧੀ ਅਕਾਲ ਯੂਥ ਜਥੇਬੰਦੀ ਦੇ ਜਸਵਿੰਦਰ ਸਿੰਘ ਰਾਜਪੁਰਾ ਨੇ ਦੱਸਿਆ ਕਿ ਸਥਾਨਕ ਸੇਠੀ ਢਾਬੇ ਦੇ ਮਾਲਕ ਸੋਨੂ ਸੇਠੀ ਵੱਲੋਂ ਬੀਤੇ ਬੁੱਧਵਾਰ ਨੂੰ ਔਰਤਾਂ ਲਈ ਤੀਆਂ ਦੇ ਤਿਉਹਾਰ ਮੌਕੇ ਆਯੋਜਿਤ ਇਕ ਪ੍ਰੋਗਰਾਮ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੀਆਂ ਤੁਕਾਂ ਦੀ ਗਾਣੇ ਦੇ ਰੂਪ ਵਿੱਚ ਵਰਤੋਂ ਕਰ ਔਰਤਾਂ ਨੂੰ ਨਚਾਇਆ ਗਿਆ ਜਿਸ ਕਾਰਨ ਸਮੁੱਚੀ ਸਿੱਖ ਸੰਗਤ ਵਿੱਚ ਉਕਤ ਵਿਅਕਤੀ ਦੇ ਇਸ ਕ੍ਰਿਤ ਤੇ ਉਸ ਪ੍ਰਤੀ ਧਾਰਮਿਕ ਭਾਵਨਾਵਾਂ ਨੂੰ ਦੇਸ਼ ਪਹੁੰਚਾਉਣ ਤੇ ਰੋਸ਼ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਸੇਠੀ ਢਾਬੇ ਦੇ ਮਾਲਕ ਸੋਨੂ ਸੇਠੀ ਵੱਲੋਂ ਨਾ ਕੇਵਲ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਵਿੱਚ ਫਰਜ ਤੁਕਾਂ ਦੀ ਗਲਤ ਵਰਤੋਂ ਕੀਤੀ ਗਈ ਬਲਕਿ ਇਸ ਦੀ ਵੀਡਿਓ ਬਣਾ ਕੇ ਇਸ ਨੂੰ ਫੋਕੀ ਸੋਹਰਤ ਖੱਟਣ ਲਈ ਸੋਸਲ ਮੀਡੀਆ ਤੇ ਵੀ ਪਾਈ ਗਈ।

ਉਨ੍ਹਾਂ ਕਿਹਾ ਕਿ ਸੋਨੂ ਸੇਠੀ ਦੀ ਇਸ ਨਾਪਾਕ ਹਰਕਤ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸੋਨੂ ਸੇਠੀ ਇਕ ਸਾਜਿਸ਼ ਤਹਿਤ ਜਾਣਬੁੱਝ ਕੇ ਹੋਛੀ ਹਰਕਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਨੂੰਵਾਦੀਆ ਵੱਲੋਂ ਸਿੱਖ ਕੌਮ ’ਤੇ ਕੀਤੇ ਜਾ ਰਹੇ ਲੁਕਵੇਂ ਵਾਰ ਸਹਿਣ ਨਹੀਂ ਕੀਤੇ ਜਾਣਗੇ। ਉਨ੍ਹਾਂ ਦੇ ਜਥੇ ਵੱਲੋਂ ਜ਼ੀਰਕਪੁਰ ਦੇ ਐਸਐਚਓ ਇੰਸਪੈਕਟਰ ਓਂਕਾਰ ਸਿੰਘ ਬਰਾੜ ਨੂੰ ਸੋਨੂ ਸੇਠੀ ਖ਼ਿਲਾਫ਼ ਸ਼ਿਕਾਇਤ ਦੇ ਕੇ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਕੋਈ ਵੀ ਅਜਿਹੀ ਹਰਕਤ ਕਰਨ ਦੀ ਜੁਰਅਤ ਨਾ ਕਰ ਸਕੇ। ਉਨ੍ਹਾਂ ਸੋਨੂ ਸੇਠੀ ਖ਼ਿਲਾਫ਼ ਧਾਰਾ 295-ਏ ਸਮੇਤ ਹੋਰ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ। ਜਿਕਰਯੋਗ ਹੈ ਕਿ 2020 ਵਿੱਚ ਕੋਰੋਨਾ ਕਾਲ ਵਿੱਚ ਵੀ ਸੋਨੂ ਸੇਠੀ ਤੇ ਚੰਡੀਗੜ੍ਹ ਦੀ ਸੁਖਨਾ ਝੀਲ ਤੇ ਹਿੰਦੂ ਦੇਵੀ ਦੇਵਤਿਆਂ ਦਾ ਭੇਸ਼ ਧਾਰਨ ਕਰ ਹਿੰਦੂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲੱਗੇ ਸਨ। ਇਸ ਮੌਕੇ ਦਵਿੰਦਰ ਸਿੰਘ ਖਾਲਸਾ, ਸਤਿੰਦਰਪਾਲ ਸਿੰਘ, ਪਵਨਦੀਪ ਸਿੰਘ, ਕੁਲਵੰਤ ਸਿੰਘ, ਜਸਵਿੰਦਰ ਸਿੰਘ, ਗੁਰਿੰਦਰ ਸਿੰਘ, ਗੁਰਿੰਦਰ ਸਿੰਘ, ਇੰਦਰਜੋਧ ਸਿੰਘ, ਜਥੇਦਾਰ ਹਰਬੰਸ ਸਿੰਘ, ਐਡਵੋਕੇਟ ਗੁਰਸ਼ਰਨ ਸਿੰਘ, ਐਡਵੋਕੇਟ ਗੁਰਸ਼ਰਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਜਥੇਬੰਦੀਆਂ ਦੇ ਆਗੂ ਪਹੁੰਚੇ ਸਨ।

ਇਸ ਸੰਬੰਧੀ ਗੱਲ ਕਰਨ ਤੇ ਜ਼ੀਰਕਪੁਰ ਥਾਣੇ ਦੇ ਐਸਐਚਓ ਇੰਸਪੈਕਟਰ ਓਂਕਾਰ ਸਿੰਘ ਬਰਾੜ ਤੇ ਦੱਸਿਆ ਕਿ ਸਿੱਖ ਜੱਥੇਬੰਦੀ ਅਕਾਲ ਯੂਥ ਦੀ ਸ਼ਿਕਾਇਤ ਤੇ ਸੋਨੂ ਸੇਠੀ ਖ਼ਿਲਾਫ਼ ਧਾਰਾ 295-ਏ ਦੇ ਤਹਿਤ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Check Also

ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ: ਐਡਵੋਕੇਟ ਧਾਮੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ …

Leave a Reply

Your email address will not be published. Required fields are marked *