ਸੰਧਵਾਂ ਨੇ ਗੁਰਦਵਾਰਾ ਸਾਹਿਬ ਤੇ ਹਮਲੇ ਦੇ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ! ਕਿਹਾ ਕੋਈ ਧਰਮ ਨਹੀਂ ਦਿੰਦਾ ਕਿਸੇ ਨੂੰ ਮਾਰਨ ਦੀ ਇਜ਼ਾਜਤ

TeamGlobalPunjab
2 Min Read

ਚੰਡੀਗੜ੍ਹ : ਕਾਬੁਲ ਵਿਚ ਗੁਰਦਵਾਰਾ ਸਾਹਿਬ ਤੇ ਹੋਏ ਹਮਲੇ ਦੀ ਚਾਰੇ ਪਾਸੇ ਨਿੰਦਾ ਕੀਤੀ ਜਾ ਰਹੀ ਹੈ। ਇਸ ਸੰਬੰਧੀ ਹੁਣ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਤਾਰ ਸਿੰਘ ਸੰਧਵਾਂ ਨੇ ਵੀ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਸ ਸਮੇ ਅੱਜ ਸਾਰੀ ਦੁਨੀਆ ਦੇ ਲੋਕ ਕੋਰੋਨਾ ਵਾਇਰਸ ਨਾਲ ਲੜ ਰਹੇ ਹਨ ਉਸ ਸਮੇ ਕਾਬੁਲ ਵਿਚ ਜੋ ਗੁਰਦਵਾਰਾ ਸਾਹਿਬ ਵਿਚ ਹੋਇਆ ਉਹ ਬਹੁਤ ਹੀ ਨਿਦਨਯੋਗ ਹੈ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਵਿਚ ਪਹਿਲਾ ਵੀ ਘੱਟ ਗਿਣਤੀਆਂ ਨਾਲ ਧੱਕਾ ਹੁੰਦਾ ਰਹਿੰਦਾ ਹੈ। ਸੰਧਵਾਂ ਨੇ ਕਿਹਾ ਕਿ ਕੋਈ ਵੀ ਧਰਮ ਕਿਸੇ ਨੂੰ ਮਾਰਨ ਦੀ ਇਜ਼ਾਜਤ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖਿਲਾਫ ਸਖਤ ਤੋਂ ਸਖ਼ਤ ਕਾਰਵਾਈ ਹੋਈ ਚਾਹੀਦੀ ਹੈ।

ਦੱਸ ਦੇਈਏ ਕਿ ਅਫਗਾਨਿਸਤਾਨ ਦੀ ਰਾਜਧਾਨੀ ਦੇ ਪੁਰਾਣੇ ਸ਼ਹਿਰ ਦੇ ਵਿੱਚ ਸਥਿਤ ਗੁਰੂ ਘਰ ਵਿੱਚ ਦਾਖਲ ਹੋ ਕੇ ਬੁੱਧਵਾਰ ਨੂੰ ਇੱਕ ਬੰਦੂਕਧਾਰੀ ਨੇ ਹਮਲਾ ਕਰ ਦਿੱਤਾ। ਰਿਪੋਰਟਾਂ ਮੁਤਾਬਕ ਇਸ ਹਮਲੇ ਚ ਘੱਟੋਂ ਘੱਟ 25 ਲੋਕਾਂ ਦੀ ਮੌਤ ਦੱਸੀ ਜਾ ਰਹੀ ਹੈ।ਅਫਗਾਨਿਸਤਾਨ ਦੇ ਮੰਤਰਾਲੇ ਨੇ ਕਿਹਾ ਕਿ ਪੁਲਿਸ ਘਟਨਾ ਸਥਾਨ ‘ਤੇ ਪਹੁੰਚ ਚੁੱਕੀ ਹੈ ਤੇ ਹਮਲਾਵਰ ਨਾਲ ਮੁੱਠਭੇੜ ਜਾਰੀ ਹੈ।
ਉੱਥੇ ਹੀ ਸੰਸਦ ਨਰਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਜਦੋਂ ਹਮਲਾ ਹੋਇਆ ਉਦੋਂ ਉਹ ਗੁਰਦੁਆਰਾ ਦੇ ਨੇੜੇ ਹੀ ਸਨ ਅਤੇ ਉਹ ਭੱਜ ਕੇ ਉੱਥੇ ਪੁੱਜੇ। ਉਧਰ ਦੂਜੇ ਪਾਸੇ ਬਾਕੀ ਸਿੱਖ ਸੰਗਤ ਗੁਰਦੁਆਰਾ ਅੰਦਰ ਲੁਕੀ ਹੋਈ ਹੈ। ਇੱਕ ਸਿੱਖ ਵਿਅਕਤੀ ਨੇ ਲਾਈਵ ਹੋ ਕੇ ਇਸ ਸਬੰਧੀ ਜਾਣਕਾਰੀ ਦਿੱਤੀ। ਦਸ ਦਈਏ ਕੋਰੋਨਾ ਵਾਇਰਸ ਦੀ ਮਾਰ ਝੱਲ ਰਹੇ ਦੁਨੀਆ ਭਰ ਦੇ ਲੋਕਾਂ ਲਈ ਸਿੱਖ ਸੰਗਤ ਅਰਦਾਸ ਲਈ ਇਕੱਠੀ ਹੋਈ ਸੀ ਤੇ ਇਸੇ ਦੌਰਾਨ ਹਮਲਾਵਰ ਨੇ ਗੁਰੂਘਰ ਅੰਦਰ ਦਾਖਲ ਹੋ ਕੇ ਹਮਲਾ ਕਰ ਦਿੱਤਾ।

Share this Article
Leave a comment