ਕਰਨਾਲ: ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਪੂਰੀ ਤਰ੍ਹਾਂ ਨਾਲ ਚੋਣ ਮੈਦਾਨ ਵਿਚ ਉਤਰ ਚੁੱਕੀ ਹੈ। ਭਾਜਪਾ ਨੇ ਪਹਿਲਾਂ ਰਾਜ ਵਿੱਚ 10 ਲੋਕ ਸਭਾ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ, ਹੁਣ ਇਸ ਨੇ ਕਰਨਾਲ ਵਿਧਾਨ ਸਭਾ ਦੀ ਉਪ ਚੋਣ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਵੀ ਮੈਦਾਨ ਵਿੱਚ ਉਤਾਰਿਆ ਹੈ। ਇਸ ਸਮੇਂ ਨਾਇਬ ਸਿੰਘ ਸੈਣੀ ਕੁਰੂਕਸ਼ੇਤਰ ਲੋਕ ਸਭਾ ਤੋਂ ਸੰਸਦ ਮੈਂਬਰ ਹਨ। ਉਨ੍ਹਾਂ ਲਈ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੇ ਕਰਨਾਲ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਸੀ।
ਨਾਇਬ ਸਿੰਘ ਸੈਣੀ ਬਗੈਰ ਵਿਧਾਨ ਸਭਾ ਦੇ ਮੈਂਬਰ ਬਣੇ 6 ਮਹੀਨੇ ਤੱਕ ਮੁੱਖ ਮੰਤਰੀ ਦੇ ਅਹੁਦੇ ‘ਤੇ ਰਹਿ ਸਕਦੇ ਹਨ। ਅਜਿਹੇ ‘ਚ 11 ਸਤੰਬਰ ਤੋਂ ਪਹਿਲਾਂ ਉਨ੍ਹਾਂ ਨੂੰ ਜਾਂ ਤਾਂ ਕਿਸੇ ਸੀਟ ਤੋਂ ਚੋਣ ਲੜ ਕੇ ਵਿਧਾਇਕ ਬਣਨਾ ਪਵੇਗਾ ਜਾਂ ਫਿਰ ਮੁੱਖ ਮੰਤਰੀ ਦਾ ਅਹੁਦਾ ਛੱਡਣਾ ਪਵੇਗਾ। ਇਸ ਕਾਰਨ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੇ ਸੀਟ ਛੱਡ ਕੇ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਨਾਇਬ ਸਿੰਘ ਸੈਣੀ ਦਾ ਨਾਮ ਪਹਿਲਾਂ ਹੀ ਤੈਅ ਸੀ, ਜਿਸ ਦਾ ਹੁਣ ਐਲਾਨ ਕਰ ਦਿੱਤਾ ਗਿਆ ਹੈ।
ਜੇਕਰ ਉਹ ਚੋਣ ਨਾਂ ਲੜਦੇ ਤਾਂ ਇੱਕ ਵਿਕਲਪ ਇਹ ਹੋਣਾ ਸੀ ਕਿ ਉਹ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੰਦੇ ਅਤੇ ਫਿਰ ਦੁਬਾਰਾ ਸਹੁੰ ਚੁੱਕ ਲੈਂਦੇ ਜਾਂ ਕਿਸੇ ਹੋਰ ਨੂੰ ਸਹੁੰ ਚੁਕਾਈ ਜਾਂਦੀ। ਵਿਧਾਨ ਸਭਾ ਨੂੰ ਭੰਗ ਕਰਕੇ ਜਲਦੀ ਚੋਣਾਂ ਕਰਵਾਉਣਾ ਵੀ ਸੰਭਵ ਸੀ। ਮੌਜੂਦਾ ਹਰਿਆਣਾ ਵਿਧਾਨ ਸਭਾ ਦਾ ਕਾਰਜਕਾਲ 2 ਨਵੰਬਰ 2024 ਤੱਕ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
- Advertisement -