ਬੀਜਿੰਗ : ਚੀਨ ਦੇ ਦੱਖਣੀ ਹੁਨਾਨ ਜਿਲ੍ਹੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਸੈਲਾਨੀਆਂ ਨਾਲ ਭਰੀ ਇਕ ਬੱਸ ਵਿੱਚ ਅਚਾਨਕ ਹੀ ਭਿਆਨਕ ਅੱਗ ਲੱਗ ਗਈ। ਇਸ ਭਿਆਨਕ ਅੱਗ ਵਿੱਚ 26 ਲੋਕਾਂ ਦੀ ਮੌਤ ਹੋ ਗਈ ਅਤੇ 28 ਲੋਕ ਜ਼ਖਮੀ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਅੱਗ ਬੀਤੇ ਦਿਨ ਸ਼ਾਮ ਨੂੰ ਅਚਾਨਕ ਹੀ ਇੱਕ ਬੱਸ ਨੂੰ ਅੱਗ ਲੱਗ ਗਈ ।
ਮਿਲੀ ਜਾਣਕਾਰੀ ਅਨੁਸਾਰ ਇਸ ਬੱਸ ਵਿੱਚ 53 ਯਾਤਰੀ ਸਵਾਰ ਸਨ। ਇਸ ਬੱਸ ਵਿੱਚ ਅੱਗ ਲੱਗਣ ਸਮੇਂ ਬੱਸ ਦੇ ਦੋ ਡਰਾਈਵਰ ਅਤੇ ਇਕ ਗਾਈਡ ਵੀ ਮੌਜੂਦ ਸੀ। ਫਿਲਹਾਲ ਇਸ ਮਾਮਲੇ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਕੁਝ ਵੀ ਨਹੀਂ ਪਤਾ ਲੱਗ ਸਕਿਆ। ਇਸ ਹਾਦਸੇ ਵਿੱਚ ਜਖ਼ਮੀ ਹੋਏ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ਵਿਚੋਂ 5 ਦੀ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਬੱਸ ਦੇ ਦੋਹਾਂ ਡਰਾਈਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਦੁਰਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਹਾਈਵੇ ‘ਤੇ ਜਾਂਦੀ ਸੈਲਾਨੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 26 ਮੌਤਾਂ
Leave a comment
Leave a comment