ਬੀਤੇ ਦਿਨੀਂ ਲੰਡਨ ਦੀ ਇੱਕ ਅਦਾਲਤ ਨੇ ਨੀਰਵ ਮੋਦੀ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਗਏ ਸਨ, ਜਿਸ ਤੋਂ ਬਾਅਦ ਇਸ ਨੂੰ ਬੜੀ ਤੇਜ਼ੀ ਨਾਲ ਅਮਲ ਵਿੱਚ ਲਿਆਂਦਾ ਗਿਆ ਹੈ। ਚੋਣਾਂ ਤੋਂ ਪਹਿਲਾਂ ਨੀਰਵ ਮੋਦੀ ਦੀ ਗ੍ਰਿਫਤਾਰੀ ਹੋਣ ‘ਤੇ ਜਿੱਥੇ ਬੀਜੇਪੀ ਨੇ ਸੁੱਖ ਦਾ ਸਾਂਹ ਲਿਆ ਹੈ, ਉੱਥੇ ਹੁਣ ਵੇਖਣਾ ਇਹ ਹੋਵੇਗਾ ਕਿ ਬਰਤਾਨੀਆਂ ਸਰਕਾਰ ਇਸ ਹੀਰਾ ਵਪਾਰੀ ਨੂੰ ਭਾਰਤ ਦੇ ਹਵਾਲੇ ਕਦੋਂ ਕਰਦੀ ਹੈ।