ਹੁਣ ਆਨ-ਲਾਈਨ ਸ਼ੌਪਿੰਗ ਸਾਈਟ ਫਲਿੱਪਕਾਰਟ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਕੀਤੀ ਬੇਅਦਬੀ

Prabhjot Kaur
1 Min Read

ਚੰਡੀਗੜ੍ਹ: ਜਾਣੇ ਅਣਜਾਣੇ ਨਹੀਂ ਬਲਕਿ ਇੰਝ ਲੱਗਦੈ ਕਿ ਜਾਣ ਬੁੱਝ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ। ਜੀ ਹਾਂ, ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਨੇ ਜਿਸ ਵਿੱਚ ਫਲਿੱਪਕਾਰਟ ਨਾਂਅ ਦੀ ਓਨਲਾਇਨ ਸ਼ੋਪਿੰਗ ਸਾਈਟ ‘ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਵਾਲੇ ਮੈਟ ਵੇਚੇ ਜਾ ਰਹੇ ਹਨ। ਪੈਰ ਪੂੰਝਣ ਵਾਲੇ ਇਹਨਾਂ ਮੈਟਸ ਦੀ ਕੀਮਤ ਵੀ ਤੈਅ ਕੀਤੀ ਗਈ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ‘ਤੇ ਸਖ਼ਤ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਹੈ।

ਹਾਲਾਂਕਿ ਇਹ ਕੋਈ ਪਹਿਲਾ ਮੌਕਾ ਨਹੀਂ ਹੈ ਜਦੋਂ ਸਿੱਖ ਕੌਮ ਹੀ ਨਹੀਂ ਸਗੋਂ ਸਮੁੱਚੀ ਮਾਨਵਤਾ ਲਈ ਸ਼ਰਧਾ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਨੂੰ ਨਿਸ਼ਾਨਾ ਬਣਾਇਆ ਗਿਆ ਹੋਵੇ। ਇਸ ਤੋਂ ਪਹਿਲਾਂ ਵੀ ਐਮਾਜ਼ਾਨ ‘ਤੇ ਅਜਿਹੀ ਹਰਕਤ ਕੀਤੀ ਗਈ ਸੀ। ਜਿਸ ਲਈ ਬਾਅਦ ਵਿੱਚ ਮਾਫ਼ੀ ਮੰਗ ਲਈ ਗਈ ਹੁਣ ਜ਼ਰੂਰਤ ਹੈ ਕਿ ਅਜਿਹੀਆਂ ਹਰਕਤਾਂ ਨੂੰ ਨੱਥ ਪਾਈ ਜਾਵੇ ਅਜਿਹੇ ਕਦਮ ਚੁੱਕੇ ਜਾਣ ਤਾਂ ਜੋ ਭਵਿੱਖ ਵਿੱਚ ਕੋਈ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਜ਼ੁਰਅੱਤ ਨਾ ਕਰ ਸਕੇ।

Share this Article
Leave a comment