ਗੋਆ: ਪੰਜਾਬ ਅਤੇ ਉਤਰਾਖੰਡ ਤੋਂ ਬਾਅਦ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੋਆ ਵਿੱਚ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ । ਆਮ ਆਦਮੀ ਪਾਰਟੀ (ਆਪ) ਵੀ ਚੋਣਾਂ ‘ਚ ਜਿੱਤ ਯਕੀਨੀ ਕਰਨ ਲਈ ਹੁਣ ਤੋਂ ਹੀ ਪੂਰਾ ਜ਼ੋਰ ਲਾ ਰਹੀ ਹੈ। ਕੇਜਰੀਵਾਲ ਨੇ ਗੋਆ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ । ਇਸਦੇ ਨਾਲ ਹੀ ਕੇਜਰੀਵਾਲ ਨੇ ਪੁਰਾਣੇ ਸਾਰੇ ਬਿਜਲੀ ਬਿਲਾਂ ਨੂੰ ਮੁਆਫ ਕਰਨ ਦਾ ਵੀ ਵਾਅਦਾ ਕੀਤਾ ਹੈ।
ਕੇਜਰੀਵਾਲ ਨੇ ਕਿਹਾ ਕਿ ਗੋਆ ਵਿਧਾਨ ਸਭਾ ਚੋਣਾਂ 2022 ‘ਚ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਕੇਜਰੀਵਾਲ ਨੇ ਪਣਜੀ ‘ਚ ਕਿਹਾ ਕਿ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਤੱਕ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਬਿਜਲੀ ਦੇ ਪੁਰਾਣੇ ਬਿੱਲ ਮੁਆਫ਼ ਕੀਤੇ ਜਾਣਗੇ। ਅਸੀਂ 24 ਘੰਟੇ ਬਿਜਲੀ ਦੇਵਾਂਗੇ। ਕਿਸਾਨਾਂ ਨੂੰ ਖੇਤੀ ਲਈ ਮੁਫ਼ਤ ਬਿਜਲੀ ਦਿੱਤੀ ਜਾਵੇਗੀ।
Goa is ready for change, Important announcement | LIVE https://t.co/7rh1SSQeN4
— Arvind Kejriwal (@ArvindKejriwal) July 14, 2021
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੋਆ ਦਾ ਮੌਸਮ ਬਹੁਤ ਖੂਬਸੂਰਤ ਹੈ, ਪਰ ਇਥੋਂ ਦੀ ਰਾਜਨੀਤੀ ਬਹੁਤ ਖਰਾਬ ਅਤੇ ਭ੍ਰਿਸ਼ਟ ਹੈ । ਰਾਜ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ। ਅਸੀਂ ਇਹ ਪਾਰਟੀ ਰਾਜਨੀਤੀ ਲਈ ਨਹੀਂ ਬਲਕਿ ਲੋਕਾਂ ਦੀ ਸੇਵਾ ਲਈ ਬਣਾਈ ਸੀ । ਆਮ ਆਦਮੀ ਪਾਰਟੀ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਚੋਣ ਲੜੇਗੀ।