Home / ਪੰਜਾਬ / ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਜੰਮੂ ਕਸ਼ਮੀਰ ਦੇ ਕਰੀਬ 600 ਪ੍ਰਵਾਸੀ ਮਜ਼ਦੂਰਾਂ ਦੀ ਕਰਫਿਊ ਦੌਰਾਨ ਠਹਿਰਣ ਲਈ ਕੀਤੀ ਗਈ ਵਿਵਸਥਾ

ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਜੰਮੂ ਕਸ਼ਮੀਰ ਦੇ ਕਰੀਬ 600 ਪ੍ਰਵਾਸੀ ਮਜ਼ਦੂਰਾਂ ਦੀ ਕਰਫਿਊ ਦੌਰਾਨ ਠਹਿਰਣ ਲਈ ਕੀਤੀ ਗਈ ਵਿਵਸਥਾ

ਪਠਾਨਕੋਟ :  ਜ਼ਿਲ੍ਹਾ ਪਠਾਨਕੋਟ ਦੇ ਨਾਲ ਲਗਦੀ ਜੰਮੂ ਕਸਮੀਰ ਦੀ ਸਰਹੱਦ ਦੇ ਭਾਰੀ ਸੰਖਿਆ ਵਿੱਚ ਜੰਮੂ ਕਸਮੀਰ ਨਿਵਾਸੀ ਪ੍ਰਵਾਸੀ ਮਜਦੂਰ ਜੋ ਪੰਜਾਬ , ਦਿੱਲੀ , ਹਰਿਆਣਾ, ਰਾਜਸਥਾਨ ਆਦਿ ਚੋ ਕੰਮ ਕਰਦੇ ਹਨ ਵਾਪਿਸ ਆਪਣੇ ਘਰਾਂ ਨੂੰ ਜਾਣ ਲਈ ਪਹੁੰਚ ਰਹੇ ਹਨ। ਇਨ੍ਹਾਂ ਦੀ ਇੱਛਾ ਸੀ ਕਿ ਉਨ੍ਹਾਂ ਨੂੰ ਵਿਵਸਥਾ ਕਰਕੇ ਜੰਮੂ ਕਸ਼ਮੀਰ ਵਿੱਚ ਦਾਖਲ ਹੋਣ ਦਿੱਤਾ ਜਾਵੇ ਪਰ ਕਰੋਨਾ ਵਾਈਰਸ ਦੇ ਕਾਰਨ ਜੰਮੂ ਕਸਮੀਰ ਸੂਬੇ ਵੱਲੋਂ ਅਪਣੀ ਸਰਹੱਦ ਸੀਲ ਕਰਨ ਕਰਕੇ ਇਨ੍ਹਾਂ ਮਜਦੂਰਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ।  ਸੋਮਵਾਰ ਰਾਤ ਤੋਂ ਹੁਣ ਤੱਕ ਇਹ ਸੰਖਿਆ ਕਰੀਬ 600 ਤੱਕ ਪਹੁੰਚ ਗਈ ਹੈ ਜ਼ਿਲ੍ਹਾਂ ਪ੍ਰਸਾਸ਼ਨ ਵੱਲੋਂ ਇਨ੍ਹਾਂ ਪ੍ਰਵਾਸੀ ਮਜਦੂਰਾਂ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਦੇ ਰਹਿਣ ਲਈ ਚਾਰ ਵੱਖ ਵੱਖ ਸਥਾਨਾਂ ਤੇ ਵਿਵਸਥਾ ਕੀਤੀ ਗਈ ਹੈ। ਜਿੱਥੇ ਇਹ ਪ੍ਰਵਾਸੀ ਮਜਦੂਰ ਠਹਿਰਾਏ ਗਏ ਹਨ ਉੱਥੇ ਜ਼ਿਲ੍ਹਾ ਪ੍ਰਸਾਸਨ ਵੱਲੋਂ ਭੋਜਨ ਅਤੇ ਸਿਹਤ ਸੁਵਿਧਾ ਦਿੱਤੀ ਜਾ ਰਹੀ ਹੈ।

ਜਾਣਕਾਰੀ ਦਿੰਦਿਆਂ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਸੋਮਵਾਰ ਰਾਤ ਤੋਂ ਹੀ ਜੋ ਪ੍ਰਵਾਸੀ ਮਜਦੂਰ ਹਨ ਉਹ ਪਠਾਨਕੋਟ ਦੇ ਮਾਧੋਪੁਰ ਇਲਾਕੇ ਵਿੱਚ ਪਹੁੰਚਣਾ ਸੁਰੂ ਹੋ ਗਏ ਸਨ ਪੁਲਿਸ ਅਤੇ ਜ਼ਿਲ੍ਹਾ ਅਧਿਕਾਰੀਆਂ ਨੇ ਬਹੁਤ ਮਿਹਨਤ ਕਰਕੇ ਰਾਤ ਨੂੰ ਹੀ ਇਨ੍ਹਾਂ ਲੋਕਾਂ ਲਈ ਠਹਿਰਣ ਦੀ ਵਿਵਸਥਾ ਕੀਤੀ ਅਤੇ ਭੋਜਨ ਖਵਾ ਕੇ ਇਨ੍ਹਾਂ ਤਰੁੰਤ ਮੈਡੀਕਲ ਸਹਾਇਤਾ ਉਪਲਬੱਦ ਕਰਵਾਈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਉਨ੍ਹਾਂ ਵੱਲੋਂ ਕਰੀਬ 600 ਪ੍ਰਵਾਸੀ ਮਜਦੂਰ ਜੋ ਵੱਖ ਵੱਖ ਸਹਿਰਾਂ ਤੋਂ ਪਠਾਨਕੋਟ ਪਹੁੰਚੇ ਹਨ ਉਨ੍ਹਾਂ ਨੂੰ ਏ.ਸੀ.ਪੀ. ਰਿਜੋਰਟ ਮਾਧੋਪੁਰ, ਕੈਸਵ ਹਾਲ ਅਤੇ ਇਸਰੋ ਰਿਸੋਰਟ ਸੁਜਾਨਪੁਰ ਵਿਖੇ ਠਹਿਰਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਜਦੋਂ ਤੱਕ ਕਰਫਿਓ ਨਹੀਂ ਹਟਾਇਆ ਜਾਂਦਾ ਇਹ ਪ੍ਰਵਾਸੀ ਮਜਦੂਰ ਜ਼ਿਲ੍ਹਾ ਪਠਾਨਕੋਟ ਵਿੱਚ ਹੀ ਰਹਿਣਗੇ ਅਤੇ ਇਨ੍ਹਾਂ ਦੇ ਭੋਜਨ, ਰਹਿਣ ਦੀ ਅਤੇ ਸਿਹਤ ਸੁਵਿਧਾ ਦੀ ਵਿਵਸਥਾ ਜ਼ਿਲਾ ਪ੍ਰਸਾਸਨ ਵੱਲੋਂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਉਂਣ ਵਾਲੇ ਦਿਨਾਂ ਵਿੱਚ ਅਗਰ ਪ੍ਰਵਾਸੀ ਮਜਦੂਰਾਂ ਦੀ ਸੰਖਿਆ ਵਿੱਚ ਵਾਧਾ ਹੁੰਦਾ ਹੈ ਤਾਂ ਉਨ੍ਹਾਂ ਵੱਲੋਂ ਪਹਿਲਾ ਤੋਂ ਹੀ ਵਿਵਸਥਾ ਕੀਤੀ ਗਈ ਹੈ ਜਿਸ ਲਈ ਪਠਾਨਕੋਟ ਅੰਮ੍ਰਿਤਸਰ ਰੋਡ ਤੇ ਸਥਿਤ ਸਰਨਾ ਵਿਖੇ ਉਧੇ ਰਿਜੋਰਟ ਅਤੇ ਪੂਜਾ ਰਿਜੋਰਟ ਵਿਖੇ ਪ੍ਰਬੰਧ ਕੀਤੇ ਜਾਣਗੇ। ਇਸ ਕਾਰਜ ਲਈ ਸ਼੍ਰੀ ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਨਿਗਰਾਨੀ ਵਿੱਚ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਜਰੂਰਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।

Check Also

ਪਠਾਨਕੋਟ ਤੇ ਜਲੰਧਰ ਤੋਂ 4-4 ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਆਏ ਸਾਹਮਣੇ

ਨਿਊਜ਼ ਡੈਸਕ: ਜ਼ਿਲ੍ਹਾ ਪਠਾਨਕੋਟ ਤੇ ਜਲੰਧਰ ‘ਚ ਅੱਜ ਕੋਰੋਨਾ ਦੇ 4-4 ਹੋਰ ਮਰੀਜ਼ਾਂ ਦੀ ਪੁਸ਼ਟੀ …

Leave a Reply

Your email address will not be published. Required fields are marked *