ਚੰਡੀਗੜ੍ਹ (ਬਿੰਦੂ ਸਿੰਘ): ਆਜ਼ਾਦ ਸਮਾਜ ਪਾਰਟੀ , ਭੀਮ ਆਰਮੀ , ਇੰਡੀਅਨ ਯੂਨੀਅਨ ਮੁਸਲਿਮ ਲੀਗ , ਸ਼੍ਰੋਮਣੀ ਅਕਾਲੀ ਦਲ ( ਕਿਰਤੀ ) ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਇਨ੍ਹਾਂ ਸਾਰੀਆਂ ਪਾਰਟੀ ਨੇ 2022 ਚੋਣਾਂ ਲਈ ਗੱਠਜੋੜ ਕੀਤਾ । ਭੀਮ ਆਰਮੀ ਦੇ ਨੇਤਾ ਚੰਦਰ ਸ਼ੇਖਰ ਰਾਜ ਸਭਾ ਮੈਂਬਰ ਸੁਖਦੇਵ ਢੀਂਡਸਾ ਨਾਲ ਪ੍ਰੈੱਸ ਕਾਨਫਰੰਸ ‘ਚ ਪਹੁੰਚੇ। ਇਸ ਮੌਕੇ ਢੀਂਡਸਾ ਨੇ ਕਿਹਾ ਕਿ ਲੋਕ ਅਕਾਲੀ ਦਲ, ਕਾਂਗਰਸ ਤੇ ਭਾਜਪਾ ਤੋਂ ਦੁਖੀ ਹਨ। ਲੋਕਾਂ ਦੀ ਦਿਲੀ ਇੱਛਾ ਕਿ ਇਕ ਸਾਂਝਾ ਫਰੰਟ ਬਣੇ, ਜਿਸਦੀ ਅੱਜ ਨੀਂਹ ਰੱਖਣ ਲੱਗੇ ਹਾਂ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਇੱਛਾ ਮੁਤਾਬਿਕ ਸਰਕਾਰ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਬਲਵੰਤ ਸਿੰਘ ਰਾਮੂਵਾਲੀਅਾਂ ਨੂੰ ਪੰਜਾਬ ‘ਚ ਆ ਕੇ ਕੰਮ ਕਰਨ ਲਈ ਕਿਹਾ।
ਇਨ੍ਹਾਂ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ’ਤੇ ਪੰਜਾਬ ਨੂੰ ਸਿਆਸੀ, ਆਰਥਿਕ ਤੇ ਸਮਾਜਿਕ ਤੌਰ ’ਤੇ ਤਬਾਹ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਜੇਕਰ ਮੁੜ ਲੀਹਾਂ ’ਤੇ ਲਿਆਉਣਾ ਹੈ ਤਾਂ ਬਾਦਲਾਂ ਤੇ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰਨਾ ਬਹੁਤ ਜ਼ਰੂਰੀ ਹੈ।