ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ‘ਤੇ ਦੋਸ਼ ਕੀਤੇ ਤੈਅ,16 ਦਸੰਬਰ ਨੂੰ ਆਵੇਗਾ ਵੱਡਾ ਫੈਸਲਾ

TeamGlobalPunjab
1 Min Read

 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਦਿੱਲੀ ਦੇ ਰਾਜ ਨਗਰ ਵਿੱਚ ਦੋ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਦਿੱਲੀ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ ਆਈਪੀਸੀ ਦੀਆਂ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਅਦਾਲਤ ਨੇ ਸੱਜਣ ਕੁਮਾਰ ‘ਤੇ ਦੋਸ਼ ਤੈਅ ਕਰ ਦਿੱਤੇ ਹਨ। ਸੱਜਣ ‘ਤੇ ਦੰਗਾ, ਕਤਲ ਅਤੇ ਡਕੈਤੀ ਦੇ ਦੋਸ਼ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਹੋਵੇਗੀ।

 

Share This Article
Leave a Comment