ਅਫਗਾਨਿਸਤਾਨ ਦੇ ਗੁਰਦੁਆਰੇ ‘ਚ ਜ਼ਬਰਦਸਤ ਬੰਬ ​​ਧਮਾਕਾ, ਕੋਈ ਜਾਨੀ ਨੁਕਸਾਨ ਨਹੀਂ ਹੋਇਆ

TeamGlobalPunjab
1 Min Read

ਅਫਗਾਨਿਸਤਾਨ : ਤਾਲਿਬਾਨ ਦੇ ਆਪਣੇ ਸ਼ਾਸਨ ਦੇ 100 ਦਿਨ ਪੂਰੇ ਹੋਣ ਤੋਂ ਇਕ ਦਿਨ ਬਾਅਦ, ਅਫਗਾਨਿਸਤਾਨ ਨੂੰ ਇਕ ਹੋਰ “ਵੱਡੇ ਬੰਬ” ਧਮਾਕੇ ਨਾਲ ਪ੍ਰਭਾਵਿਤ ਕੀਤਾ ਗਿਆ। ਅਫਗਾਨਿਸਤਾਨ ‘ਚ ਗੁਰਦੁਆਰਾ ਕਰਤੇ ਪਰਵਾਨ ਵਿੱਚ ਵੀਰਵਾਰ ਨੂੰ ਧਮਾਕਾ ਹੋਇਆ। ਜ਼ਿਕਰਯੋਗ ਹੈ ਕਿ ਮੱਧ ਏਸ਼ੀਆਈ ਦੇਸ਼ ਵਿੱਚ ਅਜੇ ਵੀ 235 ਹਿੰਦੂ ਅਤੇ ਸਿੱਖ ਬਚੇ ਹਨ। ਧਮਾਕੇ ਤੋਂ ਬਾਅਦ ਅਫਗਾਨਿਸਤਾਨ ਵਿੱਚ ਮੌਜੂਦ ਹਿੰਦੂ ਤੇ ਸਿੱਖਾਂ ਵਿੱਚ ਦਹਿਸ਼ਤ ਵਾਲਾ ਮਾਹੌਲ ਬਣਿਆ ਹੋਇਆ ਹੈ।

ਅਕਾਲੀ ਦਲ ਦੇ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਵੱਲੋਂ ਟਵਿੱਟਰ ‘ਤੇ ਸਾਂਝੀ ਕੀਤੀ ਗਈ ਵੀਡੀਓ ‘ਚ ਐਂਬੂਲੈਂਸਾਂ ਨੂੰ ਮੌਕੇ ‘ਤੇ ਪਹੁੰਚਾਇਆ ਜਾ ਰਿਹਾ ਹੈ। ਆਪਣੇ ਟਵੀਟ ਵਿੱਚ ਸਿਰਸਾ ਨੇ ਇਹ ਵੀ ਲਿਖਿਆ ਕਿ ਉਨ੍ਹਾਂ ਨੂੰ ਕਾਬੁਲ ਦੀ ਸੰਗਤ ਨੇ ਸੂਚਿਤ ਕੀਤਾ ਹੈ ਕਿ ਉਹ ਸੁਰੱਖਿਅਤ ਹਨ।

ਉਨ੍ਹਾਂ ਕਿਹਾ ਕਿ ਕਾਬੁਲ ਦੀ ਸੰਗਤ ਵੱਲੋਂ ਇਸ ਬਾਰੇ ਉਨ੍ਹਾਂ ਨੂੰ ਦੱਸਿਆ ਗਿਆ। ਹਾਲਾਂਕਿ ਉਥੇ ਮੌਜੂਦ ਹਿੰਦੂ ਤੇ ਸਿੱਖ ਫਿਲਹਾਲ ਸੁਰੱਖਿਅਤ ਹਨ ਪਰ ਹਾਲਾਤ ਬਹੁਤ ਹੀ ਡਰ ਵਾਲੇ ਬਣੇ ਹੋਏ ਹਨ। ਬੇਸ਼ੱਕ ਉਥੇ ਕਾਫੀ ਨੁਕਸਾਨ ਹੋਇਆ ਹੈ ਪਰ ਘੱਟ ਗਿਣਤੀ ਹਿੰਦੂ ਤੇ ਸਿੱਖ ਲੋਕ ਬਿਲਕੁਲ ਠੀਕ-ਠਾਕ ਹਨ।

Share this Article
Leave a comment