ਅਮਨ ਅਰੋੜਾ ਨੇ ਪੰਜਾਬ ਸਰਕਾਰ ਦੇ ਫੈਸਲੇ ਦੀ ਕੀਤੀ ਸ਼ਲਾਘਾ !

TeamGlobalPunjab
1 Min Read

ਚੰਡੀਗੜ੍ਹ : ਬੀਤੀ ਕੱਲ੍ਹ ਜਿਥੇ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਲਾਕ ਡਾਊਨ ਕੀਤਾ ਗਿਆ ਸੀ ਉਥੇ ਹੀ ਅੱਜ ਕਰਫਿਊ ਦਾ ਐਲਾਨ ਕਰ ਦਿੱਤਾ ਗਿਆ ਹੈ। ਇਥੇ ਹੀ ਬੱਸ ਨਹੀਂ ਇਸ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੇ ਵੀ ਹੁਕਮ ਦਿਤੇ ਗਏ ਹਨ। ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਵੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਹੁਤ ਵਧੀਆ ਕਦਮ ਚੁਕੇ ਜਾ ਰਹੇ ਹਨ ਅਤੇ ਇਲਾਜ ਨਾਲੋਂ ਪ੍ਰਹੇਜ ਵਧੀਆ ਗੱਲ ਹੈ। ਉਨ੍ਹਾਂ ਕਿਹਾ ਕਿ ਲਾਕ ਡਾਊਨ ਦੌਰਾਨ 95 ਪ੍ਰਤੀਸ਼ਤ ਲੋਕਾਂ ਨੇ ਵਧੀਆ ਸਾਥ ਦਿੱਤਾ ਪਰ ਕੁਝ ਲੋਕਾਂ ਵਲੋਂ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ।

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਮਨ ਅਰੋੜਾ ਨੇ ਵੀ ਆਪਣੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਚ ਜਮਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਅਮਨ ਅਰੋੜਾ ਨੇ ਕਿਹਾ ਕਿ ਇਸ ਮੁਸਕਲ ਦੀ ਘੜੀ ਚ ਸਾਨੂੰ ਸਾਰੀਆਂ ਨੂੰ ਦੇਸ਼ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਲੋਕ ਨੂੰ ਵੀ ਇਸ ਲਈ ਅਪੀਲ ਕੀਤੀ ਜੋ ਕੋਈ ਵੀ ਇਸ ਮਹਾਮਾਰੀ ਵਿਚ ਕਿਸੇ ਦੀ ਮਦਦ ਕਰਨਾ ਚਾਹੁੰਦਾ ਹੈ ਉਹ ਜਰੂਰ ਅੱਗੇ ਆਵੇ ਅਤੇ ਦੇਸ਼ ਦਾ ਸਾਥ ਦੇਵੇ।

Share this Article
Leave a comment