ਅਮਰੀਕਾ ‘ਚ ਨਹੀਂ ਰੁਕ ਰਿਹਾ ਮੌਤਾਂ ਦਾ ਸਿਲਸਿਲਾ, 24 ਘੰਟੇ ‘ਚ 2200 ਦੀ ਗਈ ਜਾਨ

TeamGlobalPunjab
1 Min Read

ਵਾਸ਼ਿੰਗਟਨ: ਕੋਰੋਨਾ ਵਾਇਰਸ ਦਾ ਸਭ ਤੋਂ ਜ਼ਿਆਦਾ ਕਹਿਰ ਅਮਰੀਕਾ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਪਿਛਲੇ 24 ਘੰਟੇ ਵਿੱਚ ਅਮਰੀਕਾ ਵਿੱਚ 2200 ਲੋਕਾਂ ਦੀ ਮੌਤ ਹੋਈ ਹੈ।

ਉਥੇ ਹੀ ਕੋਰੋਨਾ ਵਾਇਰਸ ਮਹਾਮਾਰੀ ਦੇ ਕਾਰਨ ਦੁਨੀਆ ਭਰ ਵਿੱਚ ਮਰਨ ਵਾਲਿਆਂ ਦੀ ਗਿਣਤੀ 2,13,000 ਤੋਂ ਜ਼ਿਆਦਾ ਹੋ ਗਈ ਹੈ ਜਿਨ੍ਹਾਂ ‘ਚੋਂ ਦੋ ਤਿਹਾਈ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਯੂਰਪ ਤੋਂ ਹਨ। ਜੌਹਨ ਹਾਪਕਿੰਸ ਯੂਨੀਵਰਸਿਟੀ ਦੇ ਸੈਂਟਰ ਫਾਰ ਸਿਸਟਮ ਸਾਇੰਸ ਐਂਡ ਇੰਜੀਨਿਅਰਿੰਗ ਵੱਲੋਂ ਜਾਰੀ ਸੰਕਲਿਤ ਅੰਕੜਿਆਂ ਤੋਂ ਪਤਾ ਚੱਲਿਆ ਹੈ ਕਿ 2,00,000 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਕੋਰੋਨੋ ਵਾਇਰਸ ਦੇ ਮਾਮਲਿਆਂ ਦੀ ਸੰਸਾਰਿਕ ਗਿਣਤੀ 30,83, 467 ਹੋ ਗਈ ਹੈ। ਜਿਨ੍ਹਾਂ ਵਿਚੋਂ 9,15,988 ਲੋਕ ਸੰਕਰਮਣ ਤੋਂ ਅਜ਼ਾਦ ਹੋ ਚੁੱਕੇ ਹਨ ।

ਅੰਕੜਿਆਂ ਮੁਤਾਬਕ, ਦੁਨੀਆ ਵਿੱਚ ਹੁਣ ਕੋਰੋਨਾ ਵਾਇਰਸ ਦੇ ਸੰਕਰਮਣ ਨਾਲ ਅਮਰੀਕਾ ਸਭ ਤੋਂ ਜਿਆਦਾ ਪ੍ਰਭਾਵਿਤ ਹੈ ਜਿੱਥੇ ਕੋਵਿਡ-19 ਨਾਲ ਮ੍ਰਿਤਕਾਂ ਦੀ ਗਿਣਤੀ 57,266 ਹੋ ਗਈ ਹੈ ਅਤੇ ਕੁੱਲ ਸੰਕਰਮਿਤਾਂ ਦੀ ਗਿਣਤੀ 10,02,498 ਹੈ।

Share this Article
Leave a comment