ਅਮਰੀਕਾ ’ਚ ਭਾਰਤੀ ਮੂਲ ਦੇ ਸਿੱਖ ਟੈਕਸੀ ਡਰਾਈਵਰ ’ਤੇ ਅਣਪਛਾਤੇ ਵਿਅਕਤੀ ਨੇ ਕੀਤਾ ਹਮਲਾ

TeamGlobalPunjab
1 Min Read

ਨਿਊਯਾਰਕ: ਅਮਰੀਕਾ ’ਚ ਭਾਰਤੀ ਮੂਲ ਦੇ ਸਿੱਖ ਟੈਕਸੀ ਡਰਾਈਵਰ ’ਤੇ ਅਣਪਛਾਤੇ ਵਿਅਕਤੀ ਨੇ ਹਮਲਾ ਕੀਤਾ ਹੈ।ਨਿਊਯਾਰਕ ’ਚ ਜੇਐੱਫਕੇ ਹਵਾਈ ਅੱਡੇ ਦੇ ਬਾਹਰ ਉਸ ਦੀ ਪੱਗ ਉਤਾਰ ਦਿੱਤੀ ਗਈ ਅਤੇ ਅਪਸ਼ਬਦ ਵੀ ਬੋਲੇ ਗਏ।

ਇੰਟਰਨੈੱਟ ਮੀਡੀਆ ’ਤੇ ਅਪਲੋਡ ਕੀਤੇ ਗਏ ਇਕ ਵੀਡੀਓ ਕਾਰਨ ਇਹ ਮਾਮਲਾ ਸਾਹਮਣੇ ਆਇਆ ਹੈ। 26 ਸੈਕਿੰਡ ਦਾ ਇਹ ਵੀਡੀਓ ਨਵਜੋਤ ਪਾਲ ਕੌਰ ਨਾਂ ਦੀ ਔਰਤ ਵੱਲੋਂ ਬੀਤੀ ਚਾਰ ਜਨਵਰੀ ਨੂੰ ਟਵਿੱਟਰ ’ਤੇ ਅਪਲੋਡ ਕੀਤਾ ਗਿਆ।ਜਿਸ ਵਿਚ ਇਕ ਵਿਅਕਤੀ ਨੂੰ ਹਵਾਈ ਅੱਡੇ ਦੇ ਬਾਹਰ ਸਿੱਖ ਟੈਕਸੀ ਡਰਾਈਵਰ ਨਾਲ ਕੁੱਟਮਾਰ ਕਰਦੇ ਦਿਖਾਇਆ ਗਿਆ ਸੀ। ਉਸ ਨੇ ਕਿਹਾ ਕਿ ਇਹ ਵੀਡੀਓ ਹਵਾਈ ਅੱਡੇ ‘ਤੇ ਇਕ ਰਾਹਗੀਰ ਨੇ ਬਣਾਈ ਸੀ।

Share this Article
Leave a comment