ਅਮਰੀਕਾ ਵਿਚ ਕੋਰੋਨਾ ਵਾਇਰਸ ਦੇ ਕਾਰਨ 26,000 ਲੋਕਾਂ ਦੀ ਮੌਤ

TeamGlobalPunjab
1 Min Read

ਅਮਰੀਕਾ ਵਿਚ ਕੋਰੋਨਾ ਵਾਇਰਸ ਦੇ ਕਾਰਨ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅਮਰੀਕਾ ਵਿਚ ਇਸ ਬਿਮਾਰੀ ਤੋਂ ਪੀੜਿਤ ਲੋਕਾਂ ਦੀ ਗਿਣਤੀ ਦਾ ਅੰਕੜਾ ਛੇ ਲੱਖ ਤੋਂ ਪਾਰ ਚਲਾ ਗਿਆ ਹੈ ਅਤੇ ਛੱਬੀ ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਜੋ ਅੰਕੜੇ ਜਾਰੀ ਕੀਤੇ ਗਏ ਹਨ ਹਰ ਕਿਸੇ ਨੂੰ ਚਿੰਤਾ ਵਿਚ ਪਾ ਰਹੇ ਹਨ ਕਿ ਆਖਿਰ ਇਹ ਸਿਲਸਿਲਾ ਕਦੋਂ ਰੁਕੇਗਾ ਅਤੇ ਕਦੋਂ ਇਹ ਬਿਮਾਰੀ ਦਾ ਅੰਤ ਹੋਵੇਗਾ। ਇਕੱਲੇ ਨਿਊਯਾਰਕ ਵਿਚ ਦੱਸ ਹਜ਼ਾਰ ਲੋਕਾਂ ਦੀ ਮੌਤ ਕੋਰੋਨਾ ਵਾਇਰਸ ਦੇ ਕਾਰਨ ਹੋ ਗਈ ਹੈ। ਜੇਕਰ ਵਿਸ਼ਵ ਪੱਧਰ ਤੇ ਗੱਲ ਕਰੀਏ ਤਾਂ ਵਿਸ਼ਵ ਵਿਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਨਵੇਂ ਜਾਰੀ ਹੋਏ ਅੰਕੜਿਆਂ ਦੇ ਮੁਤਾਬਿਕ ਕਰੀਬ ਵੀਹ ਲੱਖ ਲੋਕ ਕੋਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ ਅਤੇ ਦੁਨੀਆ ਭਰ ਵਿਚ ਇਕ ਲੱਖ ਛੱਬੀ ਹਜ਼ਾਰ ਤੋਂ ਜਿਆਦਾ ਲੋਕਾਂ ਦੀ ਜਾਨ ਚਲੀ ਗਈ ਹੈ।

Share this Article
Leave a comment