ਅਮਰੀਕੀ ਦੂਤਾਵਾਸ ‘ਤੇ ਹਮਲੇ ਤੋਂ ਬਾਅਦ ਪਰੇਸ਼ਾਨ ਅਮਰੀਕਾ ਨੇ ਭਾਰਤ ਨਾਲ ਕੀਤੀ ਗੱਲਬਾਤ

TeamGlobalPunjab
3 Min Read

ਵਾਸ਼ਿੰਗਟਨ: ਅਮਰੀਕਾ ਵੱਲੋਂ ਇਰਾਨੀ ਜਨਰਲ ਕਾਸਿਮ ਸੁਲੇਮਾਨੀ ਦੇ ਕਤਲ ਤੋਂ ਬਾਅਦ ਦੋਵਾਂ ਦੇਸ਼ਾਂ ‘ਚ ਤਣਾਅ ਹੋਰ ਵੱਧਦਾ ਜਾ ਰਿਹਾ ਹੈ। ਜਿਸ ਦਾ ਪ੍ਰਭਾਵ ਪੂਰੀ ਦੁਨੀਆ ‘ਤੇ ਵੇਖਣ ਨੂੰ ਮਿਲ ਰਿਹਾ ਹੈ। ਪੂਰੀ ਦੁਨੀਆ ‘ਤੇ ਤੀਜ਼ੇ ਵਿਸ਼ਵ ਯੁੱਧ ਦਾ ਖਤਰਾ ਮੰਡਰਾਉਣ ਲੱਗਿਆ ਹੈ।

ਦੁਨੀਆ ਦੇ ਬਾਕੀ ਦੇਸ਼ਾਂ ਵੱਲੋਂ ਅਮਰੀਕਾ-ਇਰਾਨ ਵਿਚ ਵੱਧ ਰਹੇ ਟਕਰਾਅ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਾਰਤ, ਯੂਰਪੀਅਨ ਯੂਨੀਅਨ ਤੇ ਕਈ ਹੋਰ ਅੰਤਰਰਾਸ਼ਟਰੀ ਸੰਗਠਨਾਂ ਨੇ ਦੋਵਾਂ ਦੇਸ਼ਾਂ ਨੂੰ ਸ਼ਾਂਤੀ ਦੀ ਵੀ ਅਪੀਲ ਕੀਤੀ ਹੈ।

ਇਸ ਸਭ ਦੇ ਵਿੱਚ ਐਤਵਾਰ ਬਗਦਾਦ ਸਥਿਤ ਅਮਰੀਕੀ ਦੂਤਾਵਾਸ ‘ ਦੇਰ ਰਾਤ ਮਿਜ਼ਾਇਲ ਨਾਲ ਹਮਲਾ ਕੀਤਾ ਗਿਆ। ਸੂਤਰਾਂ ਅਨੁਸਾਰ ਇਸ ਹਮਲੇ ‘ਚ ਕਿਸੇ ਜਾਨੀ ਮਾਲੀ ਨੁਕਸਾਨ ਦੀ ਖਬਰ ਨਹੀਂ ਹੈ। ਹਮਲੇ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਰਾਨ ਨੂੰ ਫਿਰ ਤੋਂ ਚੇਤਾਵਨੀ ਦਿੱਤੀ ਹੈ।

ਇਸ ਤੋਂ ਬਾਅਦ ਅਮਰੀਕਾ ਵੱਲੋਂ ਵੀ ਪੂਰੀ ਦੁਨੀਆ ਦੇ ਦੇਸ਼ਾਂ ਨਾਲ ਲਾਮਬੰਦੀ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆ ਅਮਰੀਕਾ ਦੇ ਵਿਦੇਸ਼ੀ ਮੰਤਰੀ ਪੋਂਪਿਓ ਨੇ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਇਰਾਨ ਦੇ ਜਨਰਲ ਕਾਸਿਮ ਸੁਲੇਮਾਨੀ ਨਾਲ ਸਬੰਧੀ ਫੈਸਲੇ ਬਾਰੇ ਸਾਰੀ ਜਾਣਕਾਰੀ ਦਿੱਤੀ ਤੇ ਨਾਲ ਹੀ ਦੋਵਾਂ ਦੇਸ਼ਾਂ ਨੇ ਪੱਛਮੀ ਏਸ਼ੀਆ ਵਿਚਲੇ ਤਣਾਅ ਬਾਰੇ ਵਿਚਾਰ ਵਟਾਂਦਰਾ ਕੀਤਾ।

- Advertisement -

ਦੱਸ ਦਈਏ ਕਿ ਅਮਰੀਕਾ-ਈਰਾਨ ‘ਚ ਆਪਸੀ ਤਣਾਅ ਵਧਣ ਕਾਰਨ, ਭਾਰਤ ‘ਤੇ ਵੀ ਇਸ ਦਾ ਡੂੰਘਾ ਅਸਰ ਪਵੇਗਾ। ਦੋਵਾਂ ਦੇਸ਼ਾਂ ਨਾਲ ਭਾਰਤ ਦੇ ਬਹੁਤ ਚੰਗੇ ਸਬੰਧ। ਭਾਰਤ ਨੇ ਦੋਵਾਂ ਦੇਸ਼ਾਂ ‘ਚ ਨੂੰ ਸ਼ਾਂਤੀ ਦੀ ਅਪੀਲ ਕੀਤੀ ਹੈ।

ਅਮਰੀਕੀ ਵਿਦੇਸ਼ ਮੰਤਰੀ ਨੇ ਈਰਾਨ ਲਈ ਭੜਕਾਊ ਤੇ ਹਮਲਾਵਰ ਭਾਸ਼ਾ ਦੀ ਵਰਤੋਂ ਕਰਦੇ ਹੋਏ ਟਵੀਟ ਕਰਦਿਆਂ ਕਿਹਾ ਹੈ ਕਿ ਅਸੀਂ ਭਾਰਤੀ ਵਿਦੇਸ਼ ਮੰਤਰੀ ਨਾਲ ਇਸ ਮਾਮਲੇ ‘ਤੇ ਡੂੰਘੀ ਚਰਚਾ ਕੀਤੀ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਅਮਰੀਕੀ ਸਰਕਾਰ ਆਪਣੇ ਅਮਰੀਕੀ ਲੋਕਾਂ, ਦੋਸਤਾਂ, ਤੇ ਸਹਿਯੋਗੀਆਂ ਦੀ ਰੱਖਿਆ ਲਈ ਕਿਸੇ ਵੀ ਤਰ੍ਹਾਂ ਕਾਰਵਾਈ ਤੋਂ ਪਿੱਛੇ ਨਹੀਂ ਹਟੇਗਾ।

ਉਥੇ ਹੀ ਭਾਰਤੀ ਵਿਦੇਸ਼ ਮੰਤਰੀ ਨੇ ਵੀ ਟਵੀਟ ਕਰਦਿਆਂ ਕਿਹਾ ਹੈ ਕਿ ਭਾਰਤ ਨੇ ਅਮਰੀਕੀ ਵਿਦੇਸ਼ ਮੰਤਰੀ ਨਾਲ ਅਮਰੀਕਾ-ਇਰਾਨ ਹਮਲੇ ਤੋਂ ਬਾਅਦ ਖਾੜੀ ਖਿੱਤੇ ‘ਚ ਪੈਦਾ ਹੋਈ ਸਥਿਤੀ ਬਾਰੇ ਚਰਚਾ ਕੀਤੀ ਹੈ।

ਭਾਰਤ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ ‘ਚ ਸੁਧਾਰ ਲਈ ਸਾਰੀਆਂ ਸਬੰਧਤ ਧਿਰਾਂ ਨਾਲ ਵਿਚਾਰ ਵਟਾਂਦਰਾ ਕਰ ਰਿਹਾ ਹੈ। ਭਾਰਤ ਨੇ ਇਸ ਸਬੰਧੀ ਈਰਾਨ ਦੇ ਵਿਦੇਸ਼ ਮੰਤਰੀ ਮੁਹੰਮਦ ਜਾਵੇਦ ਜ਼ਰੀਫ ਨਾਲ ਮੌਜੂਦਾ ਸਥਿਤੀ ਬਾਰੇ ਫੋਨ ‘ਤੇ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ।

Share this Article
Leave a comment