ਅਰੂਸਾ ਦੇ ISI ਮੁਖੀ ਨਾਲ ਸਬੰਧਾਂ ਬਾਰੇ ਨਵਾਂ ਖੁਲਾਸਾ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ  ਕਿਹਾ ਕਿ ਸਰਕਾਰ ਇਸ ਗੱਲ ਦੀ ਜਾਂਚ ਕਰੇਗੀ ਕਿ ਪਾਕਿਸਤਾਨ ਦੀ ਡਿਫੈਂਸ ਪੱਤਰਕਾਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਥੀ ਅਰੂਸਾ ਆਲਮ ਦਾ ਉਸ ਦੇਸ਼ ਦੀ ਖੁਫੀਆ ਏਜੰਸੀ ਇੰਟਰ ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਨਾਲ ਕੋਈ ਸਬੰਧ ਹੈ ਜਾਂ ਨਹੀਂ।

ਪੰਜਾਬ ਵਿੱਚ ਪਾਕਿਸਤਾਨੀ ਮਹਿਲਾ ਪੱਤਰਕਾਰ ਅਰੂਸਾ ਆਲਮ ਨੂੰ ਲੈ ਕੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਅਰੂਸਾ ਆਲਮ ਦੇ ਸਬੰਧਾਂ ਦੀ ਜਾਂਚ ਦੀ ਮੰਗ ਕੀਤੀ ਹੈ, ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀਅਰੂਸਾ ਆਲਮ ਦੀਆਂ ਕੁਝ ਤਸਵੀਰਾਂ ਜਾਰੀ ਕੀਤੀਆਂ ਹਨ।ਜਿਸ ਵਿੱਚ ਉਹ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੀ ਪਤਨੀ ਅਤੇ ਨੂੰਹ ਦੇ ਨਾਲ ਨਜ਼ਰ ਆ ਰਹੀ ਹੈ।ਇਹ ਉਹੀ ਅਰੂਸਾ ਆਲਮ ਹੈ, ਜਿਸ ਨੂੰ ਪਾਕਿਸਤਾਨੀ ਖੁਫੀਆ ਏਜੰਸੀ ਆਈਐੱਸਆਈ ਦੇ ਮੁਖੀ ਲੈਫਟੀਨੈਂਟ ਜਨਰਲ ਫੈਜ਼ ਹਾਮਿਦ ਨਾਲ ਉਸ ਦੀ ਪਤਨੀ ਨੇ ਰੰਗੇ ਹੱਥੀਂ ਫੜਿਆ ਸੀ।

ਅਰੂਸਾ ਆਲਮ ਇੱਕ ਪਾਕਿਸਤਾਨੀ ਡਿਫੈਂਸ ਪੱਤਰਕਾਰ ਹੈ। ਅਰੂਸਾਅਕਲੀਨ ਅਖਤਰ ਦੀ ਧੀ ਹੈ, ਜੋ ਪਾਕਿਸਤਾਨ ਵਿੱਚ ‘ਰਾਣੀ ਜਨਰਲ’ ਵਜੋਂ ਮਸ਼ਹੂਰ ਹੈ।ਅਰੂਸਾ ਆਲਮ ਪਹਿਲੀ ਵਾਰ ਕੈਪਟਨ ਅਮਰਿੰਦਰ ਸਿੰਘ ਨੂੰ 2004 ਵਿੱਚ ਪਾਕਿਸਤਾਨ ਫੇਰੀ ਦੌਰਾਨ ਮਿਲੀ ਸੀ। ਉਦੋਂ ਤੋਂ ਲੈ ਕੇ ਅਰੂਸਾ ਆਲਮ ਕਈ ਵਾਰ ਭਾਰਤ ਆ ਚੁੱਕੀ ਹੈ। ਉਨ੍ਹਾਂ ਨੂੰ ਅਮਰਿੰਦਰ ਸਿੰਘ ਨਾਲ ਵੀ ਵੇਖਿਆ ਗਿਆ ਹੈ। ਪਾਕਿਸਤਾਨੀ ਮੀਡੀਆ ਦੇ ਅਨੁਸਾਰ, ਆਈਐਸਆਈ ਦੇ ਮੁਖੀ ਲੈਫਟੀਨੈਂਟ ਜਨਰਲ ਫੈਜ਼ ਹਾਮਿਦ ਅਤੇ ਅਰੂਸਾ ਆਲਮ ਨੂੰ ਘਰੋਂ ਰੰਗੇ ਹੱਥੀਂ ਫੜਿਆ ਗਿਆ।ISI ਮੁਖੀ ਦੀ ਕਰਤੂਤ ਵੇਖ ਕੇ ਉਸਦੀ ਪਤਨੀ ਇੰਨੀ ਗੁੱਸੇ ਹੋ ਗਈ ਕਿ ਉਸਨੇ ਗੋਲੀ ਚਲਾ ਦਿੱਤੀ। ਇਸ ਘਟਨਾ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਇਹ ਮੀਡੀਆ ਵਿੱਚ ਆ ਗਈ।

Share this Article
Leave a comment