ਅੰਤੋਦਿਆ ਅੰਨ ਯੋਜਨਾ ਅਤੇ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਐਸ.ਏ.ਐਸ. ਨਗਰ ਵਿੱਚ ਪਿਛਲੇ 3 ਦਿਨਾਂ ਦੌਰਾਨ 2200 ਕੁਇੰਟਲ ਕਣਕ ਵੰਡੀ ਗਈ- ਗਿਰੀਸ਼ ਦਿਆਲਨ

TeamGlobalPunjab
1 Min Read

ਐਸ. ਏ. ਐਸ ਨਗਰ : ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ -2013 ਅਧੀਨ ਜ਼ਿਲ੍ਹੇ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਵਿੱਚ ਸਰਗਰਮੀ ਨਾਲ ਜੁੜਿਆ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਪਿਛਲੇ 3 ਦਿਨਾਂ ਦੌਰਾਨ ਮੁਹਾਲੀ, ਖਰੜ, ਬਨੂੜ, ਡੇਰਾਬਸੀ, ਭਬਾਤ, ਮਾਜਰੀ, ਮੁੱਲਾਂਪੁਰ, ਭਾਗੋਮਾਜਰਾ, ਲਾਲੜੂ ਅਤੇ ਕੁਰਾਲੀ ਵਿਖੇ ਸਥਿਤ ਵੰਡ ਕੇਂਦਰਾਂ ਰਾਹੀਂ 2200 ਕੁਇੰਟਲ ਕਣਕ ਵੰਡੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਅੰਤੋਦਿਆ ਅੰਨ ਯੋਜਨਾ ਅਧੀਨ ਆਉਣ ਵਾਲੇ ਪਰਿਵਾਰਾਂ ਨੂੰ ਪ੍ਰਤੀ ਕਾਰਡ ਪ੍ਰਤੀ ਮਹੀਨਾ 35 ਕਿਲੋਗ੍ਰਾਮ ਕਣਕ ਮੁਹੱਈਆ ਕਰਵਾਈ ਜਾ ਰਹੀ ਹੈ ਜਦਕਿ ਪਹਿਲ ਦੇ ਖੇਤਰਾਂ ਵਿਚ ਪ੍ਰਤੀ ਵਿਅਕਤੀ 5 ਕਿਲੋ ਕਣਕ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਇਕੱਠੀ ਛੇ ਮਹੀਨਿਆਂ ਲਈ ਮੁਹੱਈਆ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਉਹਨਾਂ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ (ਡੀਐਫਐਸਸੀ) ਨੂੰ ਵੰਡ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਜਲਦੀ ਹੀ ਸਾਰੇ ਲਾਭਪਾਤਰੀਆਂ ਨੂੰ ਇਸ ਕਵਰ ਕੀਤਾ ਜਾਵੇਗਾ।

Share this Article
Leave a comment