ਨਵੀਂ ਦਿੱਲੀ: ਹਰਿਆਣਾ ਦੇ ਬਹਾਦੁਰਗੜ੍ਹ ਜ਼ਿਲ੍ਹੇ ਦੇ ਟਿਕਰੀ ਬਾਰਡਰ ਨੇੜੇ ਵੀਰਵਾਰ ਦੀ ਸਵੇਰੇ ਨੇ ਇਕ ਟਰੱਕ ਦੀ ਟੱਕਰ ‘ਚ 3 ਕਿਸਾਨ ਬੀਬੀਆਂ ਦੀ ਮੌਤ ਹੋ ਗਈ ਅਤੇ ਜਦਕਿ 3 ਹੋਰ ਲੋਕ ਜ਼ਖ਼ਮੀ ਹੋ ਗਏ।
ਪੁਲਿਸ ਨੇ ਮੁਲਜ਼ਮ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ। ਹਰਿਆਣਾ ਦੇ ਝੱਜਰ ਜ਼ਿਲ੍ਹੇ ਵਿੱਚ ਅੰਦੋਲਨਕਾਰੀ ਮਹਿਲਾ ਕਿਸਾਨਾਂ ਨੂੰ ਟਰੱਕ ਨਾਲ ਦਰੜਨ ਵਾਲੇ ਡਰਾਈਵਰ ਦੀ ਗ੍ਰਿਫਤਾਰੀ ਹੋ ਗਈ ਹੈ। ਇਸ ਹਾਦਸੇ ਵਿੱਚ 3 ਬਜ਼ੁਰਗ ਔਰਤਾਂ ਦੀ ਮੌਤ ਹੋ ਗਈ ਸੀ, ਜਦੋਂ ਕਿ ਤਿੰਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਹਾਦਸਾ ਬਹਾਦਰਗੜ੍ਹ ਬਾਈਪਾਸ ਫਲਾਈਓਵਰ ਦੇ ਹੇਠਾਂ ਝੱਜਰ ਰੋਡ ‘ਤੇ ਵਾਪਰਿਆ ਸੀ।
ਦੱਸਣਯੋਗ ਹੈ ਕਿ ਮਿ੍ਰਤਕ ਕਿਸਾਨ ਬੀਬੀਆਂ ਦਿੱਲੀ ਤੋਂ ਬਹਾਦੁਰਗੜ੍ਹ ਹੋ ਕੇ ਪੰਜਾਬ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ ਸਨ ਕਿ ਅਚਾਨਕ ਇੱਕ ਟਰੱਕ ਨੇ ਬੇਕਾਬੂ ਹੋ ਕੇ ਇਨ੍ਹਾਂ ਨੂੰ ਦਰੜ ਦਿੱਤਾ। ਟਰੱਕ ਚਾਲਕ ਮੌਕੇ ‘ਤੇ ਫਰਾਰ ਹੋ ਗਿਆ ਸੀ ਅਤੇ ਪੁਲਿਸ ਨੇ ਆ ਕੇ ਟਰੱਕ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਸੀ। ਟਿਕਰੀ ਬਾਰਡਰ ‘ਤੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ‘ਚ ਹਿੱਸਾ ਲੈਣ ਮਗਰੋਂ ਔਰਤਾਂ ਪੰਜਾਬ ਦੇ ਮਾਨਸਾ ਜ਼ਿਲ੍ਹੇ ਸਥਿਤ ਆਪਣੇ ਪਿੰਡ ਪਰਤ ਰਹੀਆਂ ਸਨ।