ਅੱਜ ਚੋਣ ਕਮਿਸ਼ਨ ਵਿਧਾਨ ਸਭਾ ਚੋਣਾਂ ਲਈ ਤਰੀਕਾਂ ਦਾ ਕਰੇਗਾ ਐਲਾਨ

TeamGlobalPunjab
1 Min Read

ਨਵੀਂ ਦਿੱਲੀ: ਪੰਜ ਸੂਬਿਆਂ ‘ਚ ਵਿਧਾਨ ਸਭਾ ਚੋਣਾਂ 2022 ਦੀਆਂ ਤਰੀਕਾਂ ਦਾ ਐਲਾਨ ਅੱਜ ਸ਼ਨੀਵਾਰ ਨੂੰ ਹੋਣ ਜਾ ਰਿਹਾ ਹੈ। ਚੋਣ ਕਮਿਸ਼ਨ ਦੁਪਹਿਰ 3.30 ਵਜੇ ਚੋਣ ਪ੍ਰੋਗਰਾਮ ਦਾ ਐਲਾਨ ਕਰੇਗਾ। ਇਸ ਦੌਰਾਨ ਪੰਜ ਸੂਬਿਆਂ ‘ਚ ਚੋਣ ਦੀਆਂ ਤਰੀਕਾਂ ਦਾ ਐਲਾਨ ਹੋ ਸਕਦਾ ਹੈ।

ਰਿਪੋਰਟ ਮੁਤਾਬਕ ਉੱਤਰ ਪ੍ਰਦੇਸ਼ ਵਿਚ 6 ਤੋਂ 8 ਪੜਾਵਾਂ ਵਿਚ ਜਦੋਂ ਕਿ ਪੰਜਾਬ ‘ਚ 3 ਪੜਾਵਾਂ ‘ਚ ਚੋਣਾਂ ਕਰਾਉਣ ਦੀ ਯੋਜਨਾ ਹੈ। ਉਤਰਾਖੰਡ ਤੇ ਗੋਆ ਵਿਚ ਇੱਕ ਹੀ ਪੜਾਅ ਵਿਚ , ਮਨੀਪੁਰ ਵਿਚ 2-2 ਪੜਾਵਾਂ ਵਿਚ ਚੋਣਾਂ ਕਰਾਏ ਜਾਣ ਦੀ ਤਿਆਰੀ ਕੀਤੀ ਗਈ ਹੈ।

ਸਾਲ 2022 ਵਿੱਚ ਗੋਆ, ਪੰਜਾਬ, ਮਨੀਪੁਰ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਚੋਣਾਂ ਹੋਣੀਆਂ ਹਨ। ਹਾਲਾਂਕਿ, ਇਸ ਤੋਂ ਪਹਿਲਾਂ ਖਬਰਾਂ ਆਈਆਂ ਸਨ ਕਿ ਕੋਰੋਨਾ ਵਾਇਰਸ ਦੀ ਲਾਗ ਦੇ ਵਧਦੇ ਅੰਕੜਿਆਂ ਦੇ ਮੱਦੇਨਜ਼ਰ ਚੋਣਾਂ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਜਾ ਰਹੀ ਸੀ।

Share this Article
Leave a comment