ਚੰਡੀਗਡ਼੍ਹ : ਪੰਜਾਬ ਇੰਜੀਨੀਅਰਿੰਗ ਕਾਲਜ ਡੀਮਡ ਟੂ ਬੀ ਯੂਨੀਵਰਸਿਟੀ (ਪੈੱਕ) ਦੇ 100ਵੀਂ ਵਰ੍ਹੇਗੰਢ ਸਮਾਗਮ ’ਚ ਮੰਗਲਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਸ਼ਮੂਲੀਅਤ ਕਰਨਗੇ।
ਪੈੱਕ ਕੈਂਪਸ ਨੂੰ ਸਮਾਗਮ ਲਈ ਵਿਸ਼ੇਸ਼ ਤੌਰ ’ਤੇ ਸਜਾਇਆ ਗਿਆ ਹੈ। ਸਮਾਗਮ ਵਿਚ ਟ੍ਰਾਈ ਸਿਟੀ ਦੀਆਂ ਕਈ ਹਸਤੀਆਂ ਵੀ ਸ਼ਮੂਲੀਅਤ ਕਰਨਗੀਆਂ। ਪੰਜਾਬ ਦੇ ਰਾਜਪਾਲ ਅਤੇ ਯੂਟੀ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੀ ਪਹੁੰਚਣਗੇ। ਰਾਸ਼ਟਰਪਤੀ ਦੇ ਆਉਣ ਨੂੰ ਦੇਖਦਿਆਂ ਪੈੱਕ ’ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਚੱਪੇ-ਚੱਪੇ ’ਤੇ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਹੈ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਬੁੱਧਵਾਰ ਨੂੰ ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਪਿੰਡ ਸੁਈ ’ਚ ਜਾਣਗੇ ਜਿਸਨੂੰ ਮਹਾਦੇਵੀ ਪਰਮੇਸ਼ਵਰੀਦਾਸ ਜਿੰਦਲ ਚੈਰੀਟੇਬਲ ਟਰੱਸਟ ਵੱਲੋਂ ‘ਆਦਰਸ਼ ਪਿੰਡ’ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਹ ਇੱਥੇ ਜਨਤਕ ਸਹੂਲਤਾਂ ਦਾ ਉਦਘਾਟਨ ਕਰਨਗੇ।