ਅੱਜ ਦਾ ਹੁਕਮਨਾਮਾ – Today’s Hukamnama from Sri Darbar Sahib (21st April, 2023)

Rajneet Kaur
5 Min Read

ਸ਼ੁੱਕਰਵਾਰ,

8 ਵੈਸਾਖ (ਸੰਮਤ 555 ਨਾਨਕਸ਼ਾਹੀ)

21 ਅਪ੍ਰੈਲ, 2023 

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥  ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ (ਅੰਗ: 654)

- Advertisement -

ਪੰਜਾਬੀ ਵਿਆਖਿਆ:

(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ੧।ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?੧।ਰਹਾਉ।ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ। ਮੌਤ ਆਈਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ। ਪਰਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ੪।੨।

English Translation:
RAAG SORAT’H, THE WORD OF DEVOTEE KABEER JEE, FIRST HOUSE:
ONE UNIVERSAL CREATOR GOD. BY THE GRACE OF THE TRUE GURU:
When the body is burnt, it turns to ashes; if it is not cremated, then it is eaten by armies of worms. The
unbaked clay pitcher dissolves, when water is poured into it; this is also the nature of the body. || 1 || Why,
O Siblings of Destiny, do you strut around, all puffed up with pride? Have you forgotten those days, when
you were hanging, face down, for ten months? || 1 || Pause || Like the bee which collects honey, the fool
eagerly gathers and collects wealth. At the time of death, they shout, “Take him away, take him away! Why
leave a ghost lying around?” || 2 || His wife accompanies his to the threshold, and his friends and
companions beyond. All the people and relatives go as far as the cremation grounds, and then, the soul-swan
goes on alone. || 3 || Says Kabeer, listen, O mortal being: you have been seized by Death, and you have
fallen into the deep, dark pit. You have entangled yourself in the false wealth of Maya, like the parrot caught
in the trap. || 4 || 2 ||

Friday, 8th Vaisaakh (Samvat 555 Nanakshahi) 21st April 2023 (Page: 654)

Share this Article
Leave a comment